July 1, 2024 12:17 am
IND vs SA

IND vs SA: ਭਾਰਤ ਨੇ ਦੱਖਣੀ ਅਫਰੀਕਾ ਨੂੰ ਹਰਾ ਕੇ 12 ਸਾਲ ਬਾਅਦ ਘਰੇਲੂ ਮੈਦਾਨ ‘ਤੇ ਜਿੱਤੀ ਵਨਡੇ ਸੀਰੀਜ਼

ਚੰਡੀਗੜ੍ਹ 11 ਅਕਤੂਬਰ 2022: (IND vs SA 3rd ODI) ਭਾਰਤ ਨੇ ਵਨਡੇ ਸੀਰੀਜ਼ ਦੇ ਤੀਜੇ ਅਤੇ ਆਖਰੀ ਮੈਚ ‘ਚ ਦੱਖਣੀ ਅਫਰੀਕਾ ਨੂੰ 7 ਵਿਕਟਾਂ ਨਾਲ ਹਰਾ ਦਿੱਤਾ। ਇਸ ਨਾਲ ਭਾਰਤ ਨੇ ਸੀਰੀਜ਼ 2-1 ਨਾਲ ਜਿੱਤ ਲਈ ਹੈ। ਦਿੱਲੀ ਦੇ ਅਰੁਣ ਜੇਤਲੀ ਸਟੇਡੀਅਮ ਵਿੱਚ ਭਾਰਤ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਅਤੇ ਦੱਖਣੀ ਅਫਰੀਕਾ ਨੇ ਭਾਰਤ ਦੇ ਸਾਹਮਣੇ 100 ਦੌੜਾਂ ਦਾ ਟੀਚਾ ਰੱਖਿਆ। ਟੀਮ ਇੰਡੀਆ ਨੇ ਇਹ ਟੀਚਾ 19.1 ਓਵਰਾਂ ਵਿੱਚ ਤਿੰਨ ਵਿਕਟਾਂ ਗੁਆ ਕੇ ਹਾਸਲ ਕਰ ਲਿਆ। ਭਾਰਤ ਨੇ 12 ਸਾਲ ਬਾਅਦ ਦੱਖਣੀ ਅਫਰੀਕਾ ਖਿਲਾਫ ਘਰੇਲੂ ਮੈਦਾਨ ‘ਤੇ ਵਨਡੇ ਸੀਰੀਜ਼ ਜਿੱਤੀ ਹੈ।