July 7, 2024 6:30 pm
IND vs SA

IND vs SA: ਭਾਰਤ ਦੀ ਦੱਖਣੀ ਅਫਰੀਕਾ ‘ਤੇ ਪਹਿਲੇ ਟੀ-20 ਮੈਚ ‘ਚ ਸ਼ਾਨਦਾਰ ਜਿੱਤ

ਚੰਡੀਗੜ੍ਹ 28 ਸਤੰਬਰ 2022: ਭਾਰਤ ਨੇ ਦੱਖਣੀ ਅਫਰੀਕਾ ਨੂੰ ਤਿੰਨ ਮੈਚਾਂ ਦੀ ਟੀ-20 ਸੀਰੀਜ਼ ਦੇ ਪਹਿਲੇ ਮੈਚ ‘ਚ ਅੱਠ ਵਿਕਟਾਂ ਨਾਲ ਹਰਾ ਦਿੱਤਾ । ਟੀ-20 ਵਿਸ਼ਵ ਕੱਪ ਤੋਂ ਪਹਿਲਾਂ ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਇਹ ਆਖਰੀ ਟੀ-20 ਸੀਰੀਜ਼ ਹੈ। ਭਾਰਤੀ ਕਪਤਾਨ ਰੋਹਿਤ ਸ਼ਰਮਾ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਪਹਿਲਾਂ ਬੱਲੇਬਾਜ਼ੀ ਕਰਦਿਆਂ ਦੱਖਣੀ ਅਫਰੀਕਾ ਨੇ 20 ਓਵਰਾਂ ਵਿੱਚ ਅੱਠ ਵਿਕਟਾਂ ਦੇ ਨੁਕਸਾਨ ’ਤੇ 106 ਦੌੜਾਂ ਬਣਾਈਆਂ। ਜਵਾਬ ‘ਚ ਭਾਰਤ ਨੇ ਟੀਚਾ 16.4 ਓਵਰਾਂ ‘ਚ ਦੋ ਵਿਕਟਾਂ ਦੇ ਨੁਕਸਾਨ ‘ਤੇ ਹਾਸਲ ਕਰ ਲਿਆ।