Site icon TheUnmute.com

IND vs SA: ਕੇਐੱਲ ਰਾਹੁਲ ਦੱਖਣੀ ਅਫਰੀਕਾ ਖਿਲਾਫ ਟੀ-20 ਸੀਰੀਜ਼ ‘ਚੋਂ ਬਾਹਰ

Ishan Kishan

ਚੰਡੀਗੜ੍ਹ 08 ਜੂਨ 2022: (IND vs SA) ਟੀਮ ਇੰਡੀਆ (Team India) ਨੂੰ ਦੱਖਣੀ ਅਫਰੀਕਾ (South Africa) ਦੇ ਖਿਲਾਫ 9 ਜੂਨ ਤੋਂ ਸ਼ੁਰੂ ਹੋਣ ਵਾਲੀ 5 ਮੈਚਾਂ ਦੀ ਟੀ-20 ਅੰਤਰਰਾਸ਼ਟਰੀ ਸੀਰੀਜ਼ ਤੋਂ ਪਹਿਲਾਂ ਵੱਡਾ ਝਟਕਾ ਲੱਗਾ ਹੈ। ਟੀਮ ਇੰਡੀਆ ਨੂੰ ਇਹ ਝਟਕਾ ਕਪਤਾਨ ਕੇਐੱਲ ਰਾਹੁਲ ਦੇ ਰੂਪ ‘ਚ ਲੱਗਾ ਹੈ। ਭਾਰਤੀ ਕ੍ਰਿਕਟ ਟੀਮ ਦੇ ਕਪਤਾਨ ਕੇਐਲ ਰਾਹੁਲ ਅਤੇ ਸਪਿਨਰ ਕੁਲਦੀਪ ਯਾਦਵ ਸੱਟਾਂ ਕਾਰਨ ਦੱਖਣੀ ਅਫਰੀਕਾ ਖ਼ਿਲਾਫ਼ ਟੀ-20 ਸੀਰੀਜ਼ ਤੋਂ ਬਾਹਰ ਹੋ ਗਏ ਹਨ।

ਬੀਸੀਸੀਆਈ ਨੇ ਅਧਿਕਾਰਤ ਤੌਰ ‘ਤੇ ਇਸ ਦੀ ਪੁਸ਼ਟੀ ਕੀਤੀ ਹੈ। ਕੇਐਲ ਰਾਹੁਲ (KL Rahul) ਨੂੰ ਕਪਤਾਨ ਰੋਹਿਤ ਸ਼ਰਮਾ ਦੀ ਗੈਰ-ਮੌਜੂਦਗੀ ਵਿੱਚ ਟੀਮ ਦਾ ਕਪਤਾਨ ਨਿਯੁਕਤ ਕੀਤਾ ਗਿਆ ਸੀ, ਪਰ ਉਹ ਸੱਟ ਕਾਰਨ ਹੁਣ ਸੀਰੀਜ਼ ਦਾ ਹਿੱਸਾ ਨਹੀਂ ਹੋਣਗੇ। ਇਸ ਅਹੁਦੇ ‘ਤੇ ਰਿਸ਼ਭ ਪੰਤ ਟੀਮ ਦੀ ਕਪਤਾਨੀ ਕਰਨਗੇ। ਬੀਸੀਸੀਆਈ ਨੇ ਇਹ ਐਲਾਨ ਕੀਤਾ ਹੈ

Exit mobile version