ਚੰਡੀਗੜ੍ਹ 26 ਸਤੰਬਰ 2022: ਭਾਰਤੀ ਟੀਮ 28 ਸਤੰਬਰ ਤੋਂ ਦੱਖਣੀ ਅਫਰੀਕਾ ਖਿਲਾਫ ਤਿੰਨ ਮੈਚਾਂ ਦੀ ਟੀ-20 ਸੀਰੀਜ਼ ਖੇਡੇਗੀ। ਇਸ ਤੋਂ ਪਹਿਲਾਂ ਭਾਰਤੀ ਟੀਮ ਨੂੰ ਵੱਡਾ ਝਟਕਾ ਲੱਗਾ ਹੈ। ਸਮਾਚਾਰ ਏਜੰਸੀ ਪੀਟੀਆਈ ਮੁਤਾਬਕ ਹਰਫਨਮੌਲਾ ਦੀਪਕ ਹੁੱਡਾ ਪਿੱਠ ਦੀ ਸੱਟ ਕਾਰਨ ਟੀ-20 ਸੀਰੀਜ਼ ਤੋਂ ਬਾਹਰ ਹੋ ਗਏ ਹਨ।
ਇਸ ਦੇ ਨਾਲ ਹੀ ਹਾਰਦਿਕ ਪੰਡਯਾ ਨੂੰ ਦੱਖਣੀ ਅਫਰੀਕਾ ਖਿਲਾਫ ਸੀਰੀਜ਼ ਲਈ ਪਹਿਲਾਂ ਹੀ ਆਰਾਮ ਦਿੱਤਾ ਗਿਆ ਸੀ। ਹਾਲਾਂਕਿ ਉਦੋਂ ਉਨ੍ਹਾਂ ਦੇ ਬਦਲ ਦਾ ਐਲਾਨ ਨਹੀਂ ਕੀਤਾ ਗਿਆ ਸੀ। ਅਜਿਹੇ ‘ਚ ਬੀਸੀਸੀਆਈ ਨੇ ਦੋਵਾਂ ਨੂੰ ਨਾਲੋ-ਨਾਲ ਬਦਲਣ ਦਾ ਐਲਾਨ ਕੀਤਾ ਹੈ। ਹਾਰਦਿਕ ਦੀ ਜਗ੍ਹਾ ਹਰਫਨਮੌਲਾ ਸ਼ਾਹਬਾਜ਼ ਅਹਿਮਦ ਨੂੰ ਟੀਮ ‘ਚ ਸ਼ਾਮਲ ਕੀਤਾ ਗਿਆ ਹੈ। ਇਸ ਦੇ ਨਾਲ ਹੀ ਦੀਪਕ ਹੁੱਡਾ ਦੀ ਜਗ੍ਹਾ ਬੱਲੇਬਾਜ਼ ਸ਼੍ਰੇਅਸ ਅਈਅਰ (Shreyas Iyer) ਨੂੰ ਸ਼ਾਮਲ ਕੀਤਾ ਗਿਆ ਹੈ। ਭੁਵਨੇਸ਼ਵਰ ਕੁਮਾਰ ਵੀ ਦੱਖਣੀ ਅਫਰੀਕਾ ਖਿਲਾਫ ਟੀਮ ‘ਚ ਨਹੀਂ ਹੋਣਗੇ।
ਦੱਖਣੀ ਅਫਰੀਕਾ ਵਿਰੁੱਧ ਟੀ-20 ਸੀਰੀਜ਼ ਲਈ ਭਾਰਤੀ ਟੀਮ: ਰੋਹਿਤ ਸ਼ਰਮਾ (ਕਪਤਾਨ), ਕੇਐਲ ਰਾਹੁਲ (ਉਪ-ਕਪਤਾਨ), ਵਿਰਾਟ ਕੋਹਲੀ, ਸੂਰਿਆਕੁਮਾਰ ਯਾਦਵ, ਸ਼੍ਰੇਅਸ ਅਈਅਰ, ਰਿਸ਼ਭ ਪੰਤ (ਵਿਕੇਟ), ਦਿਨੇਸ਼ ਕਾਰਤਿਕ (ਵਿਕੇਟ), ਆਰ ਅਸ਼ਵਿਨ, ਯੁਜਵੇਂਦਰ ਚਹਲ, ਅਕਸ਼ਰ ਪਟੇਲ, ਅਰਸ਼ਦੀਪ ਸਿੰਘ, ਉਮੇਸ਼ ਯਾਦਵ, ਹਰਸ਼ਲ ਪਟੇਲ, ਦੀਪਕ ਚਾਹਰ, ਜਸਪ੍ਰੀਤ ਬੁਮਰਾਹ, ਸ਼ਾਹਬਾਜ਼ ਅਹਿਮਦ।