July 2, 2024 8:18 pm
IND vs SA

IND vs SA: ਭਾਰਤ ਖਿਲਾਫ ਟੀ-20 ਸੀਰੀਜ਼ ਲਈ ਦੱਖਣੀ ਅਫਰੀਕਾ ਦੀ ਟੀਮ ਪਹੁੰਚੀ ਦਿੱਲੀ

ਚੰਡੀਗੜ੍ਹ 02 ਜੂਨ 2022: (IND vs SA T20 series)ਦੱਖਣੀ ਅਫਰੀਕਾ (South Africa) ਦੀ ਟੀਮ 5 ਮੈਚਾਂ ਦੀ ਟੀ-20 ਸੀਰੀਜ਼ ਲਈ ਭਾਰਤ ਪਹੁੰਚ ਚੁੱਕੀ ਹੈ। ਵੀਰਵਾਰ ਸਵੇਰੇ ਟੀਮ ਦਿੱਲੀ ਪਹੁੰਚੀ ਜਿੱਥੇ ਪਹਿਲਾ ਟੀ-20 ਮੈਚ ਖੇਡਿਆ ਜਾਣਾ ਹੈ। ਦੋਵਾਂ ਦੇਸ਼ਾਂ ਵਿਚਾਲੇ 5 ਮੈਚਾਂ ਦੀ ਟੀ-20 ਸੀਰੀਜ਼ 9 ਜੂਨ ਤੋਂ ਸ਼ੁਰੂ ਹੋਣ ਜਾ ਰਹੀ ਹੈ। ਇਸ ਸੀਰੀਜ਼ ‘ਚ ਰੋਹਿਤ ਸ਼ਰਮਾ ਦੀ ਗੈਰ-ਮੌਜੂਦਗੀ ‘ਚ ਟੀਮ ਦੀ ਕਮਾਨ ਕੇਐੱਲ ਰਾਹੁਲ ਨੂੰ ਦਿੱਤੀ ਗਈ ਹੈ |ਜਦਕਿ ਰਿਸ਼ਭ ਪੰਤ ਨੂੰ ਉਪ ਕਪਤਾਨ ਬਣਾਇਆ ਗਿਆ ਹੈ। ਰੋਹਿਤ ਤੋਂ ਇਲਾਵਾ ਜਸਪ੍ਰੀਤ ਬੁਮਰਾਹ ਅਤੇ ਵਿਰਾਟ ਕੋਹਲੀ ਨੂੰ ਇਸ ਸੀਰੀਜ਼ ਤੋਂ ਆਰਾਮ ਦਿੱਤਾ ਗਿਆ ਹੈ।