Site icon TheUnmute.com

IND vs SA : ਟੀਮ ਇੰਡੀਆ ਨੇ ਦੱਖਣੀ ਅਫਰੀਕਾ ਨੂੰ 82 ਦੌੜਾਂ ਨਾਲ ਹਰਾਇਆ

IND vs SA

ਚੰਡੀਗੜ੍ਹ 17 ਜੂਨ 2022: (IND vs SA) ਟੀਮ ਇੰਡੀਆ (Team India) ਅਤੇ ਦੱਖਣੀ ਅਫਰੀਕਾ ਵਿਚਾਲੇ ਪੰਜ ਮੈਚਾਂ ਦੀ T20 ਸੀਰੀਜ਼ ਦਾ ਚੌਥਾ ਮੈਚ ਰਾਜਕੋਟ ਦੇ ਸੌਰਾਸ਼ਟਰ ਕ੍ਰਿਕਟ ਐਸੋਸੀਏਸ਼ਨ ਸਟੇਡੀਅਮ ਵਿੱਚ ਖੇਡਿਆ ਗਿਆ। ਦੱਖਣੀ ਅਫਰੀਕਾ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ।

ਟੀਮ ਇੰਡੀਆ ਨੇ 20 ਓਵਰਾਂ ਵਿੱਚ ਛੇ ਵਿਕਟਾਂ ’ਤੇ 169 ਦੌੜਾਂ ਬਣਾਈਆਂ। ਦਿਨੇਸ਼ ਕਾਰਤਿਕ ਨੇ 55 ਦੌੜਾਂ ਦੀ ਪਾਰੀ ਖੇਡੀ। ਜਵਾਬ ‘ਚ ਦੱਖਣੀ ਅਫਰੀਕਾ ਦੀ ਟੀਮ ਨੌਂ ਵਿਕਟਾਂ ‘ਤੇ 87 ਦੌੜਾਂ ਹੀ ਬਣਾ ਸਕੀ। ਬਾਵਉਮਾ ਸੱਟ ਕਾਰਨ ਪਾਰੀ ਨਹੀਂ ਖੇਡ ਸਕੇ | ਟੀਮ ਇੰਡੀਆ ਅਤੇ ਦੱਖਣੀ ਅਫਰੀਕਾ ਸੀਰੀਜ਼ ‘ਚ ਹੁਣ 2-2 ਦੀ ਬਰਾਬਰੀ ‘ਤੇ ਹਨ |

Exit mobile version