July 2, 2024 8:18 pm
IND vs SA

IND vs SA: ਟੀ-20 ਵਿਸ਼ਵ ਕੱਪ ‘ਚ ਅੱਜ ਭਾਰਤ ਤੇ ਦੱਖਣੀ ਅਫਰੀਕਾ ਵਿਚਾਲੇ ਖ਼ਿਤਾਬੀ ਮੁਕਾਬਲਾ, ਭਾਰਤ ਕੋਲ ਇਤਿਹਾਸ ਰਚਣ ਦਾ ਮੌਕਾ

ਚੰਡੀਗੜ੍ਹ, 29 ਜੂਨ 2024: (IND vs SA) ਆਈ.ਸੀ.ਸੀ ਟੀ-20 ਵਿਸ਼ਵ ਕੱਪ 2024 (T20 World Cup 2024) ਦੇ ਖ਼ਿਤਾਬੀ ਮੁਕਾਬਲੇ ‘ਚ ਅੱਜ ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਮੁਕਾਬਲਾ ਹੋਵੇਗਾ | ਇਹ ਮੈਚ ਬਾਰਬਾਡੋਸ ‘ਚ ਭਾਰਤੀ ਸਮੇਂ ਅਨੁਸਾਰ ਰਾਤ 8:00 ਵਜੇ ਸ਼ੁਰੂ ਹੋਵੇਗਾ |

ਜਿਕਰਯੋਗ ਹੈ ਕਿ ਭਾਰਤ ਤੀਜੀ ਵਾਰ ਟੀ-20 ਵਿਸ਼ਵ ਕੱਪ ਦੇ ਫਾਈਨਲ ‘ਚ ਪਹੁੰਚੀ ਹੈ ਅਤੇ ਦੱਖਣੀ ਅਫਰੀਕਾ ਪਹਿਲੀ ਵਾਰ ਆਈ.ਸੀ.ਸੀ ਵਿਸ਼ਵ ਕੱਪ ਦਾ ਫਾਈਨਲ ਖੇਡਣ ਜਾ ਰਹੀ ਹੈ | ਇਸ ਤੋਂ ਪਹਿਲਾਂ ਭਾਰਤੀ ਟੀਮ ਨੇ 2007 ‘ਚ ਪਹਿਲੀ ਵਾਰ ਟੀ-20 ਵਿਸ਼ਵ ਕੱਪ ਜਿੱਤਿਆ ਸੀ। ਇਸ ਦੇ ਨਾਲ ਹੀ ਭਾਰਤ 2014 ਦੇ ਟੀ-20 ਵਿਸ਼ਵ ਕੱਪ ਦੇ ਫਾਈਨਲ ‘ਚ ਹਾਰ ਗਈ ਸੀ।

ਭਾਰਤ ਕੋਲ 17 ਸਾਲ ਬਾਅਦ ਟੀ-20 ਵਿਸ਼ਵ ਕੱਪ ਜਿੱਤਣ ਦਾ ਮੌਕਾ ਹੈ। ਭਾਰਤ ਨੂੰ ਕੋਈ ਵੀ ਆਈਸੀਸੀ ਟਰਾਫੀ ਜਿੱਤੇ ਨੂੰ ਕਾਫੀ ਸਮਾਂ ਹੋ ਗਿਆ ਹੈ ਅਤੇ ਮਹਿੰਦਰ ਸਿੰਘ ਧੋਨੀ ਦੀ ਅਗਵਾਈ ਵਿੱਚ ਟੀਮ ਇੰਡੀਆ ਨੇ 2013 ਵਿੱਚ ਚੈਂਪੀਅਨਸ ਟਰਾਫੀ ਜਿੱਤੀ ਸੀ।