india

IND vs SL: ਸ਼੍ਰੀਲੰਕਾ ਨੂੰ 302 ਦੌੜਾਂ ਨਾਲ ਹਰਾ ਕੇ ਭਾਰਟੀ ਟੀਮ ਵਿਸ਼ਵ ਕੱਪ ਦੇ ਸੈਮੀਫਾਈਨਲ ‘ਚ ਪੁੱਜੀ

ਚੰਡੀਗੜ੍ਹ 02 ਨਵੰਬਰ 2023: ਵਨਡੇ ਵਿਸ਼ਵ ਕੱਪ 2023 ਦੇ 33ਵੇਂ ਮੈਚ ਵਿੱਚ ਭਾਰਤ ਨੇ ਸ਼੍ਰੀਲੰਕਾ ਨੂੰ 302 ਦੌੜਾਂ ਨਾਲ ਹਰਾਇਆ ਹੈ। ਭਾਰਤ ਨੇ ਮੁੰਬਈ ਦੇ ਵਾਨਖੇੜੇ ਸਟੇਡੀਅਮ ਵਿੱਚ ਆਪਣਾ ਲਗਾਤਾਰ ਸੱਤਵਾਂ ਮੈਚ ਜਿੱਤਿਆ ਅਤੇ ਸੈਮੀਫਾਈਨਲ ਵਿੱਚ ਥਾਂ ਬਣਾਉਣ ਵਾਲੀ ਪਹਿਲੀ ਟੀਮ ਬਣ ਗਈ। ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਭਾਰਤ ਨੇ 357 ਦੌੜਾਂ ਬਣਾਈਆਂ। ਜਵਾਬ ‘ਚ ਸ਼੍ਰੀਲੰਕਾ ਦੀ ਟੀਮ 55 ਦੌੜਾਂ ‘ਤੇ ਹੀ ਸਿਮਟ ਗਈ।

ਸ੍ਰੀਲੰਕਾ ਦੇ ਪੰਜ ਬੱਲੇਬਾਜ਼ ਸਿਫ਼ਰ ਦੇ ਸਕੋਰ ‘ਤੇ ਆਊਟ ਹੋ ਗਏ। ਇਸ ਦੇ ਨਾਲ ਹੀ ਅੱਠ ਬੱਲੇਬਾਜ਼ ਦੋਹਰੇ ਅੰਕੜੇ ਤੱਕ ਨਹੀਂ ਪਹੁੰਚ ਸਕੇ। ਭਾਰਤ ਲਈ ਮੁਹੰਮਦ ਸ਼ਮੀ ਨੇ ਪੰਜ ਵਿਕਟਾਂ ਲਈਆਂ। ਮੁਹੰਮਦ ਸਿਰਾਜ ਨੇ ਤਿੰਨ ਅਤੇ ਜਸਪ੍ਰੀਤ ਬੁਮਰਾਹ, ਰਵਿੰਦਰ ਜਡੇਜਾ ਨੇ ਇੱਕ-ਇੱਕ ਵਿਕਟ ਲਈ।

Scroll to Top