Jasprit Bumrah

IND vs SL: ਜਸਪ੍ਰੀਤ ਬੁਮਰਾਹ ਦੀ ਭਾਰਤੀ ਟੀਮ ‘ਚ ਵਾਪਸੀ, ਸ਼੍ਰੀਲੰਕਾ ਖ਼ਿਲਾਫ਼ ਖੇਡਣਗੇ ਵਨਡੇ ਸੀਰੀਜ਼

ਚੰਡੀਗੜ੍ਹ 03 ਦਸੰਬਰ 2023: ਸੱਟ ਕਾਰਨ ਟੀਮ ਤੋਂ ਬਾਹਰ ਚੱਲ ਰਹੇ ਜਸਪ੍ਰੀਤ ਬੁਮਰਾਹ (Jasprit Bumrah) ਨੂੰ ਸ਼੍ਰੀਲੰਕਾ ਖ਼ਿਲਾਫ਼ ਘਰੇਲੂ ਸੀਰੀਜ਼ ਲਈ ਟੀਮ ‘ਚ ਸ਼ਾਮਲ ਕੀਤਾ ਗਿਆ ਹੈ। ਬੀਸੀਸੀਆਈ ਵੱਲੋਂ ਮੰਗਲਵਾਰ ਨੂੰ ਜਾਰੀ ਬਿਆਨ ਵਿੱਚ ਇਹ ਜਾਣਕਾਰੀ ਦਿੱਤੀ ਗਈ ਹੈ। ਬੁਮਰਾਹ ਨੂੰ ਪਹਿਲੇ ਵਨਡੇ ਲਈ ਐਲਾਨੀ ਗਈ ਟੀਮ ਵਿੱਚ ਸ਼ਾਮਲ ਨਹੀਂ ਕੀਤਾ ਗਿਆ ਸੀ।

ਸ਼੍ਰੀਲੰਕਾ ਖਿਲਾਫ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ਦਾ ਪਹਿਲਾ ਮੈਚ 10 ਜਨਵਰੀ ਨੂੰ ਗੁਹਾਟੀ ‘ਚ ਖੇਡਿਆ ਜਾਣਾ ਹੈ। ਬੁਮਰਾਹ ਪਿਛਲੇ ਸਾਲ ਸਤੰਬਰ ਤੋਂ ਟੀਮ ਤੋਂ ਬਾਹਰ ਸਨ। ਉਹ ਏਸ਼ੀਆ ਕੱਪ ਅਤੇ ਟੀ-20 ਵਿਸ਼ਵ ਕੱਪ ਵਿੱਚ ਵੀ ਟੀਮ ਦਾ ਹਿੱਸਾ ਨਹੀਂ ਸੀ।

Scroll to Top