ਚੰਡੀਗੜ੍ਹ 10 ਜਨਵਰੀ 2023: ਭਾਰਤ ਨੇ ਸ਼੍ਰੀਲੰਕਾ ਨੂੰ ਹਰਾ ਕੇ ਪਹਿਲਾ ਵਨਡੇ ਮੈਚ 67 ਦੌੜਾਂ ਨਾਲ ਜਿੱਤ ਲਿਆ ਹੈ। ਇਸ ਮੈਚ ‘ਚ ਸ਼੍ਰੀਲੰਕਾ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਭਾਰਤ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ 373 ਦੌੜਾਂ ਬਣਾਈਆਂ। ਜਵਾਬ ‘ਚ ਸ਼੍ਰੀਲੰਕਾ ਦੀ ਟੀਮ ਅੱਠ ਵਿਕਟਾਂ ਗੁਆ ਕੇ 306 ਦੌੜਾਂ ਹੀ ਬਣਾ ਸਕੀ ਅਤੇ 67 ਦੌੜਾਂ ਨਾਲ ਮੈਚ ਹਾਰ ਗਈ। ਇਸ ਜਿੱਤ ਨਾਲ ਭਾਰਤ ਨੇ ਤਿੰਨ ਮੈਚਾਂ ਦੀ ਲੜੀ ਵਿੱਚ 1-0 ਦੀ ਬੜ੍ਹਤ ਬਣਾ ਲਈ ਹੈ।
ਜਨਵਰੀ 19, 2025 11:27 ਬਾਃ ਦੁਃ