July 2, 2024 8:36 pm
IND vs SL ODI

IND vs SL ODI: ਸ਼੍ਰੀਲੰਕਾ ਵਲੋਂ ਟਾਸ ਜਿੱਤ ਕੇ ਗੇਂਦਬਾਜ਼ੀ ਦਾ ਫੈਸਲਾ, ਦਿਲਸ਼ਾਨ ਮਦੁਸ਼ੰਕਾ ਦਾ ਵਨਡੇ ਡੈਬਿਊ

ਚੰਡੀਗੜ੍ਹ 10 ਜਨਵਰੀ 2023: (IND vs SL 1st ODI) ਭਾਰਤ ਅਤੇ ਸ਼੍ਰੀਲੰਕਾ (Sri Lanka) ਵਿਚਾਲੇ ਵਨਡੇ ਸੀਰੀਜ਼ ਦਾ ਪਹਿਲਾ ਮੈਚ ਗੁਹਾਟੀ ਦੇ ਬਰਸਾਪਾਰਾ ਸਟੇਡੀਅਮ ‘ਚ ਖੇਡਿਆ ਜਾ ਰਿਹਾ ਹੈ। ਦੋਵੇਂ ਟੀਮਾਂ ਇਸ ਮੈਚ ਨੂੰ ਜਿੱਤ ਕੇ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ਦੀ ਸ਼ੁਰੂਆਤ ਕਰਨਾ ਚਾਹੁਣਗੀਆਂ। ਸ਼੍ਰੀਲੰਕਾ ਦੇ ਕਪਤਾਨ ਦਾਸੁਨ ਸ਼ਨਾਕਾ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਉਨ੍ਹਾਂ ਕਿਹਾ ਕਿ ਰਾਤ ਦੇ ਸਮੇਂ ਇੱਥੇ ਬਹੁਤ ਜ਼ਿਆਦਾ ਤ੍ਰੇਲ ਪਏਗੀ, ਅਜਿਹੀ ਸਥਿਤੀ ਵਿੱਚ ਗੇਂਦਬਾਜ਼ੀ ਕਰਨਾ ਮੁਸ਼ਕਿਲ ਹੋਵੇਗਾ। ਇਸ ਕਾਰਨ ਸ਼੍ਰੀਲੰਕਾ ਨੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। ਹਾਲਾਂਕਿ ਭਾਰਤੀ ਕਪਤਾਨ ਰੋਹਿਤ ਸ਼ਰਮਾ ਨੇ ਕਿਹਾ ਕਿ ਉਹ ਪਹਿਲਾਂ ਬੱਲੇਬਾਜ਼ੀ ਕਰਕੇ ਖੁਸ਼ ਸਨ। ਦਿਲਸ਼ਾਨ ਮਦੁਸ਼ੰਕਾ ਇਸ ਮੈਚ ‘ਚ ਸ਼੍ਰੀਲੰਕਾ ਲਈ ਆਪਣਾ ਵਨਡੇ ਡੈਬਿਊ ਕਰ ਰਿਹਾ ਹੈ।

ਦੋਵਾਂ ਟੀਮਾਂ ਦੇ ਪਲੇਇੰਗ-11

ਭਾਰਤ: ਰੋਹਿਤ ਸ਼ਰਮਾ (ਕਪਤਾਨ), ਸ਼ੁਭਮਨ ਗਿੱਲ, ਵਿਰਾਟ ਕੋਹਲੀ, ਕੇਐਲ ਰਾਹੁਲ (ਵਿਕਟਕੀਪਰ), ਸ਼੍ਰੇਅਸ ਅਈਅਰ, ਹਾਰਦਿਕ ਪੰਡਯਾ, ਅਕਸ਼ਰ ਪਟੇਲ, ਉਮਰਾਨ ਮਲਿਕ, ਯੁਜ਼ਵੇਂਦਰ ਚਾਹਲ, ਮੁਹੰਮਦ ਸ਼ਮੀ, ਮੁਹੰਮਦ ਸਿਰਾਜ।

ਸ਼੍ਰੀਲੰਕਾ: ਪਥੁਮ ਨਿਸ਼ੰਕਾ, ਕੁਸ਼ਲ ਮੇਂਡਿਸ (ਵਿਕਟਕੀਪਰ), ਅਵਿਸ਼ਕਾ ਫਰਨਾਂਡੋ, ਧਨੰਜਯਾ ਡੀ ਸਿਲਵਾ, ਚਰਿਥ ਅਸਾਲੰਕਾ, ਦਾਸੁਨ ਸ਼ਨਾਕਾ (ਕਪਤਾਨ), ਵਨਿੰਦੂ ਹਸਾਰੰਗਾ, ਚਮਿਕਾ ਕਰੁਣਾਰਤਨੇ, ਦੁਨੀਥ ਵੇਲਾਲਗੇ, ਕਾਸੁਨ ਰਜਿਥਾ, ਦਿਲਸ਼ਾਨ ਮਦੁਸ਼ੰਕਾ।