ਚੰਡੀਗੜ੍ਹ 03 ਜਨਵਰੀ 2022: ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਤਿੰਨ ਮੈਚਾਂ ਦੀ ਟੀ-20 ਸੀਰੀਜ਼ ਦਾ ਪਹਿਲਾ ਮੈਚ ਮੁੰਬਈ ਦੇ ਵਾਨਖੇੜੇ ਸਟੇਡੀਅਮ ‘ਚ ਖੇਡਿਆ ਜਾ ਰਿਹਾ ਹੈ। ਹਾਰਦਿਕ ਪੰਡਯਾ ਦੀ ਅਗਵਾਈ ਵਾਲੀ ਟੀਮ ਇੰਡੀਆ ਸੀਰੀਜ਼ ਦੀ ਸ਼ੁਰੂਆਤ ਜਿੱਤ ਨਾਲ ਕਰਨਾ ਚਾਹੇਗੀ। ਸ਼੍ਰੀਲੰਕਾ ਦੀ ਟੀਮ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ।
ਟੀ-20 ਵਿਸ਼ਵ ਕੱਪ ‘ਚ ਭਾਰਤ ਲਈ ਕਮਾਲ ਕਰਨ ਵਾਲੇ ਅਰਸ਼ਦੀਪ ਸਿੰਘ ਇਹ ਮੈਚ ਨਹੀਂ ਖੇਡ ਰਹੇ ਹਨ। ਟਾਸ ਦੇ ਸਮੇਂ ਕੈਪਟਨ ਹਾਰਦਿਕ ਨੇ ਦੱਸਿਆ ਕਿ ਉਹ ਚੰਨੇ ਲਈ ਉਪਲਬਧ ਨਹੀਂ ਹਨ। ਇਸ ਕਾਰਨ ਉਨ੍ਹਾਂ ਦੀ ਜਗ੍ਹਾ ਸ਼ਿਵਮ ਮਾਵੀ ਨੂੰ ਮੌਕਾ ਦਿੱਤਾ ਗਿਆ ਹੈ। ਅਰਸ਼ਦੀਪ ਦੇ ਨਾ ਖੇਡਣ ਕਾਰਨ ਭਾਰਤੀ ਟੀਮ ਦੀ ਤੇਜ਼ ਗੇਂਦਬਾਜ਼ੀ ਕਮਜ਼ੋਰ ਹੋ ਗਈ ਹੈ।ਇਸ ਟੀ-20 ਮੈਚ ਵਿੱਚ ਸ਼ੁਭਮਨ ਗਿੱਲ ਅਤੇ ਸ਼ਿਵਮ ਮਾਵੀ ਡੈਬਿਊ ਕਰਨ ਜਾ ਰਹੇ ਹਨ | ਸ਼ੁਭਮਨ ਗਿੱਲ ਵਨਡੇ ਅਤੇ ਟੈਸਟ ਮੈਚ ਵਿੱਚ ਆਪਣਾ ਜਲਵਾ ਦਿਖਾ ਚੁੱਕੇ ਹਨ |
ਦੋਵੇਂ ਟੀਮਾਂ ਦੀ ਪਲੇਇੰਗ ਇਲੈਵਨ:-
ਭਾਰਤੀ ਟੀਮ: ਈਸ਼ਾਨ ਕਿਸ਼ਨ (ਵਿਕਟਕੀਪਰ), ਸ਼ੁਭਮਨ ਗਿੱਲ, ਸੂਰਿਆਕੁਮਾਰ ਯਾਦਵ, ਸੰਜੂ ਸੈਮਸਨ, ਹਾਰਦਿਕ ਪੰਡਯਾ (ਕਪਤਾਨ), ਦੀਪਕ ਹੁੱਡਾ, ਅਕਸ਼ਰ ਪਟੇਲ, ਹਰਸ਼ਲ ਪਟੇਲ, ਸ਼ਿਵਮ ਮਾਵੀ, ਉਮਰਾਨ ਮਲਿਕ, ਯੁਜਵੇਂਦਰ ਚਾਹਲ।
ਸ਼੍ਰੀਲੰਕਾਈ ਟੀਮ: ਪਥੁਮ ਨਿਸਾਂਕਾ, ਕੁਸ਼ਲ ਮੈਂਡਿਸ (ਵਿਕਟਕੀਪਰ), ਧਨੰਜਯਾ ਡੀ ਸਿਲਵਾ, ਚਰਿਤ ਅਸਲੰਕਾ, ਭਾਨੁਕਾ ਰਾਜਪਕਸ਼ੇ, ਦਾਸੁਨ ਸ਼ਨਾਕਾ (ਕਪਤਾਨ), ਵਾਨਿੰਦੂ ਹਸਾਰੰਗਾ, ਚਮਿਕਾ ਕਰੁਣਾਰਤਨੇ, ਮਹੇਸ਼ ਟਿਕਸ਼ਨਾ, ਕਾਸੁਨ ਰਜਿਥਾ, ਦਿਲਸ਼ਾਨ ਮਦੁਸ਼ਨਕਾ।