IND vs SL

IND vs SL: ਸ਼੍ਰੀਲੰਕਾ ਨੇ ਭਾਰਤ ਖ਼ਿਲਾਫ਼ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਚੁਣੀ, ਜਾਣੋ ਦੋਵਾਂ ਟੀਮਾਂ ਦੀ ਪਲੇਇੰਗ-11

ਚੰਡੀਗੜ੍ਹ, 02 ਨਵੰਬਰ 2023: (IND vs SL) ਵਨਡੇ ਵਿਸ਼ਵ ਕੱਪ 2023 ‘ਚ ਅੱਜ ਦੋ ਵਾਰ ਦੀ ਵਿਸ਼ਵ ਚੈਂਪੀਅਨ ਭਾਰਤੀ ਟੀਮ ਦਾ ਸਾਹਮਣਾ ਸ਼੍ਰੀਲੰਕਾ ਨਾਲ ਹੋ ਰਿਹਾ ਹੈ। ਸ਼੍ਰੀਲੰਕਾ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਇਹ ਮੈਚ ਦੁਪਹਿਰ 2 ਵਜੇ ਤੋਂ ਮੁੰਬਈ ਦੇ ਵਾਨਖੇੜੇ ਸਟੇਡੀਅਮ ‘ਚ ਖੇਡਿਆ ਜਾਵੇਗਾ। ਭਾਰਤੀ ਟੀਮ ‘ਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ। ਸ਼੍ਰੀਲੰਕਾ ਦੀ ਟੀਮ ‘ਚ ਧਨੰਜੇ ਡੀ ਸਿਲਵਾ ਦੀ ਜਗ੍ਹਾ ਦੁਸ਼ਨ ਹੇਮੰਥ ਖੇਡਣਗੇ। ਸ਼੍ਰੀਲੰਕਾ ਉਹੀ ਟੀਮ ਹੈ ਜਿਸ ਨੂੰ ਭਾਰਤ ਨੇ 2011 ‘ਚ ਇਸੇ ਮੈਦਾਨ ‘ਤੇ ਹਰਾ ਕੇ 28 ਸਾਲਾਂ ਬਾਅਦ ਦੂਜੀ ਵਾਰ ਵਨਡੇ ਵਿਸ਼ਵ ਕੱਪ ਜਿੱਤਿਆ ਸੀ।

ਦੋਵਾਂ ਟੀਮਾਂ (IND vs SL) ਦਾ ਪਲੇਇੰਗ-11 ਇਸ ਤਰ੍ਹਾਂ ਹਨ:-

ਭਾਰਤ: ਰੋਹਿਤ ਸ਼ਰਮਾ (ਕਪਤਾਨ), ਸ਼ੁਭਮਨ ਗਿੱਲ, ਵਿਰਾਟ ਕੋਹਲੀ, ਸ਼੍ਰੇਅਸ ਅਈਅਰ, ਕੇਐਲ ਰਾਹੁਲ (ਵਿਕਟਕੀਪਰ), ਸੂਰਿਆ ਕੁਮਾਰ ਯਾਦਵ, ਰਵਿੰਦਰ ਜਡੇਜਾ, ਕੁਲਦੀਪ ਯਾਦਵ, ਜਸਪ੍ਰੀਤ ਬੁਮਰਾਹ, ਮੁਹੰਮਦ ਸ਼ਮੀ ਅਤੇ ਮੁਹੰਮਦ ਸਿਰਾਜ।

ਸ਼੍ਰੀਲੰਕਾ: ਕੁਸਲ ਮੈਂਡਿਸ (ਕਪਤਾਨ ਅਤੇ ਵਿਕਟਕੀਪਰ), ਪਥੁਮ ਨਿਸੰਕਾ, ਦਿਮੁਥ ਕਰੁਣਾਰਤਨੇ, ਸਦੀਰਾ ਸਮਰਵਿਕਰਮਾ, ਚਰਿਥ ਅਸਲੰਕਾ, ਦੁਸ਼ਨ ਹੇਮੰਥ, ਐਂਜੇਲੋ ਮੈਥਿਊਜ਼, ਮਹਿਸ਼ ਤੀਕਸ਼ਣਾ, ਕਸੁਨ ਰਜਿਥਾ, ਦੁਸ਼ਮੰਥਾ ਚਮੀਰਾ ਅਤੇ ਦਿਲਸ਼ਾਨ ਮਦੁਸ਼ੰਕਾ।

Scroll to Top