Site icon TheUnmute.com

IND vs WI: ਵੈਸਟਇੰਡੀਜ਼ ਖ਼ਿਲਾਫ਼ ਭਾਰਤ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਚੁਣੀ, ਮੁਕੇਸ਼ ਕੁਮਾਰ ਦਾ ਵਨਡੇ ਡੈਬਿਊ

IND vs WI

ਚੰਡੀਗੜ੍ਹ, 27 ਜੁਲਾਈ 2023: (IND vs WI) ਭਾਰਤ ਅਤੇ ਵੈਸਟਇੰਡੀਜ਼ ਵਿਚਾਲੇ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ਦਾ ਪਹਿਲਾ ਮੈਚ ਕੇਨਸਿੰਗਟਨ ਓਵਲ, ਬ੍ਰਿਜਟਾਊਨ, ਬਾਰਬਾਡੋਸ ਵਿੱਚ ਖੇਡਿਆ ਜਾ ਰਿਹਾ ਹੈ। ਟੈਸਟ ਸੀਰੀਜ਼ ਜਿੱਤਣ ਤੋਂ ਬਾਅਦ ਭਾਰਤੀ ਟੀਮ ਵਨਡੇ ‘ਚ ਵੀ ਜੇਤੂ ਸ਼ੁਰੂਆਤ ਕਰਨਾ ਚਾਹੇਗੀ। ਇਸ ਦੇ ਨਾਲ ਹੀ ਵੈਸਟਇੰਡੀਜ਼ ਵਨਡੇ ਵਿਸ਼ਵ ਕੱਪ ਤੋਂ ਬਾਹਰ ਹੋਣ ਤੋਂ ਬਾਅਦ ਨਵੀਂ ਸ਼ੁਰੂਆਤ ਕਰਨ ਦੀ ਕੋਸ਼ਿਸ਼ ਕਰੇਗੀ। ਭਾਰਤ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। ਮੁਕੇਸ਼ ਕੁਮਾਰ ਭਾਰਤ ਲਈ ਆਪਣਾ ਵਨਡੇ ਡੈਬਿਊ ਕਰ ਰਹੇ ਹਨ

ਦੋਵੇਂ ਟੀਮਾਂ ਦੀ ਪਲੇਇੰਗ ਇਲੈਵਨ:-

ਵੈਸਟਇੰਡੀਜ਼ : ਸ਼ਾਈ ਹੋਪ (ਵਿਕਟਕੀਪਰ/ਕਪਤਾਨ), ਕਾਇਲ ਮੇਅਰਜ਼, ਬ੍ਰੈਂਡਨ ਕਿੰਗ, ਐਲਿਕ ਅਥਾਨਾਜੇ, ਸ਼ਿਮਰੋਨ ਹੇਟਮਾਇਰ, ਰੋਵਮੈਨ ਪਾਵੇਲ, ਰੋਮਰਿਓ ਸ਼ੈਫਰਡ, ਯਾਨਿਕ ਕਾਰਿਆ , ਡੋਮਿਨਿਕ ਡਰੇਕਸ, ਜੇਡੇਨ ਸੀਲਜ਼, ਗੁਡਾਕੇਸ਼ ਮੋਟੀ।

ਭਾਰਤ: ਰੋਹਿਤ ਸ਼ਰਮਾ (ਕਪਤਾਨ), ਸ਼ੁਭਮਨ ਗਿੱਲ, ਵਿਰਾਟ ਕੋਹਲੀ, ਈਸ਼ਾਨ ਕਿਸ਼ਨ (ਵਿਕਟਕੀਪਰ), ਹਾਰਦਿਕ ਪੰਡਯਾ, ਸੂਰਿਆਕੁਮਾਰ ਯਾਦਵ, ਰਵਿੰਦਰ ਜਡੇਜਾ, ਸ਼ਾਰਦੁਲ ਠਾਕੁਰ, ਕੁਲਦੀਪ ਯਾਦਵ, ਉਮਰਾਨ ਮਲਿਕ, ਮੁਕੇਸ਼ ਕੁਮਾਰ।

Exit mobile version