July 2, 2024 3:29 pm
India

IND vs WI T-20: ਭਾਰਤ-ਵੈਸਟਇੰਡੀਜ਼ ਵਿਚਾਲੇ ਟੀ-20 ਸੀਰੀਜ਼ ਦੇ ਤੀਜੇ ਮੈਚ ਦੇ ਸਮੇਂ ‘ਚ ਕੀਤਾ ਬਦਲਾਵ

ਚੰਡੀਗੜ੍ਹ 02 ਅਗਸਤ 2022: (IND vs WI T-20) ਭਾਰਤ (India) ਅਤੇ ਵੈਸਟਇੰਡੀਜ਼ ਵਿਚਾਲੇ ਪੰਜ ਮੈਚਾਂ ਦੀ ਟੀ-20 ਸੀਰੀਜ਼ ਦਾ ਤੀਜਾ ਮੈਚ ਵੀ ਵਾਰਨਰ ਪਾਰਕ, ​​ਸੇਂਟ ਕਿਟਸ ‘ਚ ਖੇਡਿਆ ਜਾਵੇਗਾ। ਪਹਿਲਾਂ ਇਹ ਮੈਚ ਭਾਰਤੀ ਸਮੇਂ ਅਨੁਸਾਰ ਰਾਤ 8 ਵਜੇ ਤੋਂ ਖੇਡਿਆ ਜਾਣਾ ਸੀ, ਪਰ ਇਸ ਦੇ ਸਮੇਂ ਵਿੱਚ ਵੀ ਬਦਲਾਅ ਕੀਤਾ ਗਿਆ ਹੈ ਅਤੇ ਹੁਣ ਇਹ ਆਪਣੇ ਨਿਰਧਾਰਤ ਸਮੇਂ ਤੋਂ ਡੇਢ ਘੰਟੇ ਬਾਅਦ ਯਾਨੀ ਭਾਰਤੀ ਸਮੇਂ ਅਨੁਸਾਰ ਰਾਤ 9.30 ਵਜੇ ਤੋਂ ਖੇਡਿਆ ਜਾਵੇਗਾ। ਭਾਰਤ ਅਤੇ ਵੈਸਟਇੰਡੀਜ਼ (West Indies) ਵਿਚਾਲੇ ਟੀ-20 ਸੀਰੀਜ਼ ਦਾ ਦੂਜਾ ਮੈਚ ਵੈਸਟਇੰਡੀਜ਼ ਨੇ ਪੰਜ ਵਿਕਟਾਂ ਨਾਲ ਜਿੱਤ ਲਿਆ ਹੈ। ਇਸ ਜਿੱਤ ਨਾਲ ਕੈਰੇਬੀਆਈ ਟੀਮ ਨੇ ਸੀਰੀਜ਼ 1-1 ਨਾਲ ਬਰਾਬਰ ਕਰ ਲਈ ਹੈ।