Site icon TheUnmute.com

IND vs ZIM: ਬੱਲੇਬਾਜ਼ ਸ਼ੁਭਮਨ ਗਿੱਲ ਨੇ ਜੜਿਆ ਅੰਤਰਰਾਸ਼ਟਰੀ ਕਰੀਅਰ ਦਾ ਪਹਿਲਾ ਸੈਂਕੜਾ

Shubman Gill

ਚੰਡੀਗੜ੍ਹ 22 ਅਗਸਤ 2022:ਟੀਮ ਇੰਡੀਆ (Team India) ਨੇ ਤੀਜ਼ੇ ਵਨਡੇ ਮੈਚ ‘ਚ ਜ਼ਿੰਬਾਬਵੇ (Zimbabwe) ਦੇ ਸਾਹਮਣੇ 290 ਦੌੜਾਂ ਦਾ ਟੀਚਾ ਰੱਖਿਆ ਹੈ। ਟੀਮ ਇੰਡੀਆ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਅੱਠ ਵਿਕਟਾਂ ‘ਤੇ 289 ਦੌੜਾਂ ਬਣਾਈਆਂ। ਇਸਦੇ ਨਾਲ ਹੀ ਸ਼ੁਭਮਨ ਗਿੱਲ (Shubman Gill) ਨੇ ਜ਼ਿੰਬਾਬਵੇ ਸੀਰੀਜ਼ ‘ਚ ਸ਼ਾਨਦਾਰ ਪ੍ਰਦਰਸ਼ਨ ਜਾਰੀ ਰੱਖਿਆ ਹੈ। ਸ਼ੁਭਮਨ ਗਿੱਲ ਨੇ 3 ਮੈਚਾਂ ਵਿੱਚ ਦੂਜੀ ਵਾਰ 50 ਤੋਂ ਵੱਧ ਦੌੜਾਂ ਬਣਾਈਆਂ। ਸ਼ੁਭਮਨ ਗਿੱਲ 130 ਦੌੜਾਂ ਬਣਾ ਕੇ ਆਊਟ ਹੋ ਗਏ। ਇਹ ਸ਼ੁਭਮਨ ਦੇ ਅੰਤਰਰਾਸ਼ਟਰੀ ਕਰੀਅਰ ਦਾ ਪਹਿਲਾ ਸੈਂਕੜਾ ਹੈ।

ਗਿੱਲ ਨੇ 82 ਗੇਂਦਾਂ ਵਿੱਚ 12 ਚੌਕਿਆਂ ਦੀ ਮਦਦ ਨਾਲ ਆਪਣਾ ਪਹਿਲਾ ਸੈਂਕੜਾ ਪੂਰਾ ਕੀਤਾ।22 ਸਾਲਾ ਨੌਜਵਾਨ ਬੱਲੇਬਾਜ਼ ਸ਼ੁਭਮਨ ਗਿੱਲ (Shubman Gill) ਨੇ ਵਨਡੇ ਕਰੀਅਰ ‘ਚ ਸ਼ਾਨਦਾਰ ਸ਼ੁਰੂਆਤ ਕੀਤੀ ਹੈ। ਉਹ ਆਪਣਾ ਸਿਰਫ 9ਵਾਂ ਮੈਚ ਖੇਡ ਰਿਹਾ ਹੈ। ਇੱਕ ਸੈਂਕੜਾ ਅਤੇ 3 ਅਰਧ ਸੈਂਕੜੇ ਲਗਾਏ ਹਨ। ਇਸ ਤੋਂ ਪਹਿਲਾਂ ਨਾਬਾਦ 98 ਦੌੜਾਂ ਦੀ ਸਭ ਤੋਂ ਵੱਡੀ ਪਾਰੀ ਸੀ। ਜਿਕਰਯੋਗ ਹੈ ਕਿ ਗਿੱਲ 2018 ਵਿੱਚ ਅੰਡਰ-19 ਵਿਸ਼ਵ ਕੱਪ ਖਿਤਾਬ ਜਿੱਤਣ ਵਾਲੀ ਟੀਮ ਦਾ ਹਿੱਸਾ ਸੀ। ਫਿਰ ਦਸੰਬਰ 2018 ਵਿੱਚ, ਉਸਨੇ ਪਹਿਲੇ ਦਰਜੇ ਦੇ ਕਰੀਅਰ ਵਿੱਚ 268 ਦੌੜਾਂ ਦੀ ਸਭ ਤੋਂ ਵੱਡੀ ਪਾਰੀ ਖੇਡੀ। ਹੁਣ 2022 ਵਿੱਚ ਉਨ੍ਹਾਂ ਨੇ ਅੰਤਰਰਾਸ਼ਟਰੀ ਕਰੀਅਰ ਦਾ ਪਹਿਲਾ ਸੈਂਕੜਾ ਲਗਾਇਆ।

ਇਸ ਤੋਂ ਪਹਿਲਾਂ ਉਸ ਨੇ ਸੀਰੀਜ਼ ਦੇ ਪਹਿਲੇ ਮੈਚ ‘ਚ ਅਜੇਤੂ 82 ਦੌੜਾਂ ਦੀ ਪਾਰੀ ਖੇਡੀ ਸੀ ਅਤੇ ਟੀਮ ਨੂੰ 10 ਵਿਕਟਾਂ ਨਾਲ ਵੱਡੀ ਜਿੱਤ ਦਿਵਾਈ ਸੀ। ਟੀਮ ਇੰਡੀਆ ਸੀਰੀਜ਼ ‘ਚ 2-0 ਨਾਲ ਅੱਗੇ ਹੈ। ਉਹ ਇਹ ਮੈਚ ਜਿੱਤ ਕੇ ਕਲੀਨ ਸਵੀਪ ਕਰਨਾ ਚਾਹੇਗੀ। ਸੀਰੀਜ਼ ‘ਚ ਹੁਣ ਤੱਕ ਜ਼ਿੰਬਾਬਵੇ ਦੀ ਟੀਮ ਕਿਸੇ ਵੀ ਮੈਚ ‘ਚ 200 ਦੌੜਾਂ ਤੱਕ ਨਹੀਂ ਪਹੁੰਚ ਸਕੀ ਹੈ।

 

Exit mobile version