ਚੰਡੀਗੜ੍ਹ 24 ਜੂਨ 2024: ਭਾਰਤੀ ਕ੍ਰਿਕਟ ਕੰਟਰੋਲ ਬੋਰਡ (BCCI) ਨੇ ਜ਼ਿੰਬਾਬਵੇ ਦੌਰੇ ਲਈ ਭਾਰਤੀ ਟੀਮ ਦਾ ਐਲਾਨ ਕਰ ਦਿੱਤਾ ਹੈ। ਭਾਰਤ ਅਤੇ ਜ਼ਿੰਬਾਬਵੇ ਵਿਚਾਲੇ ਪੰਜ ਮੈਚਾਂ ਦੀ ਟੀ-20 ਸੀਰੀਜ਼ 6 ਜੁਲਾਈ ਤੋਂ ਸ਼ੁਰੂ ਹੋਣ ਜਾ ਰਹੀ ਹੈ । ਇਸ ਦੌਰਾਨ ਭਾਰਤੀ ਟੀਮ ਦੀ ਕਪਤਾਨੀ ਸ਼ੁਭਮਨ ਗਿੱਲ (Shubman Gill) ਕਰਦੇ ਨਜ਼ਰ ਆਉਣਗੇ।
ਬੀਸੀਸੀਆਈ ਨੇ ਇਸ ਸੀਰੀਜ਼ ‘ਚ ਰੋਹਿਤ ਸ਼ਰਮਾ, ਵਿਰਾਟ ਕੋਹਲੀ ਵਰਗੇ ਸੀਨੀਅਰ ਖਿਡਾਰੀਆਂ ਨੂੰ ਰਾਮ ਦਿੱਤਾ ਹੈ | ਉਨ੍ਹਾਂ ਦੀ ਗੈਰ-ਮੌਜੂਦਗੀ ‘ਚ ਅਭਿਸ਼ੇਕ ਸ਼ਰਮਾ, ਰਿਆਨ ਪਰਾਗ, ਨਿਤੀਸ਼ ਰੈੱਡੀ ਅਤੇ ਤੁਸ਼ਾਰ ਦੇਸ਼ਪਾਂਡੇ ਨੂੰ ਟੀਮ ਵਿੱਚ ਸ਼ਾਮਲ ਕੀਤਾ ਗਿਆ ਹੈ।
ਟੀ-20 ਸੀਰੀਜ਼ ਲਈ ਭਾਰਤੀ ਟੀਮ ਸੀ ਤਰ੍ਹਾਂ ਹੈ:-
ਸ਼ੁਭਮਨ ਗਿੱਲ (Shubman Gill) (ਕਪਤਾਨ), ਯਸ਼ਸਵੀ ਜੈਸਵਾਲ, ਰੁਤੁਰਾਜ ਗਾਇਕਵਾੜ, ਅਭਿਸ਼ੇਕ ਸ਼ਰਮਾ, ਰਿੰਕੂ ਸਿੰਘ, ਸੰਜੂ ਸੈਮਸਨ (ਵਿਕਟਕੀਪਰ), ਧਰੁਵ ਜੁਰੇਲ (ਵਿਕਟਕੀਪਰ), ਨਿਤੀਸ਼ ਰੈਡੀ, ਰਿਆਨ ਪਰਾਗ, ਵਾਸ਼ਿੰਗਟਨ ਸੁੰਦਰ, ਰਵੀ ਬਿਸ਼ਨੋਈ, ਅਵੇਸ਼ ਖਾਨ, ਖਲੀਲ ਅਹਿਮਦ, ਮੁਕੇਸ਼ ਕੁਮਾਰ, ਤੁਸ਼ਾਰ ਦੇਸ਼ਪਾਂਡੇ।