ਚੰਡੀਗੜ੍ਹ 22 ਅਗਸਤ 2022: ਟੀਮ ਇੰਡੀਆ (Team India) ਨੇ ਤੀਜ਼ੇ ਵਨਡੇ ਮੈਚ ‘ਚ ਜ਼ਿੰਬਾਬਵੇ (Zimbabwe) ਦੇ ਸਾਹਮਣੇ 290 ਦੌੜਾਂ ਦਾ ਟੀਚਾ ਰੱਖਿਆ ਹੈ। ਟੀਮ ਇੰਡੀਆ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਅੱਠ ਵਿਕਟਾਂ ‘ਤੇ 289 ਦੌੜਾਂ ਬਣਾਈਆਂ। ਸ਼ੁਭਮਨ ਗਿੱਲ ਨੇ ਅੰਤਰਰਾਸ਼ਟਰੀ ਕ੍ਰਿਕਟ ‘ਚ ਆਪਣਾ ਪਹਿਲਾ ਸੈਂਕੜਾ ਪੂਰਾ ਕਰ ਲਿਆ ਹੈ। ਉਸ ਨੇ 82 ਗੇਂਦਾਂ ਵਿੱਚ 100 ਦੌੜਾਂ ਪੂਰੀਆਂ ਕੀਤੀਆਂ।
ਉਸ ਤੋਂ ਇਲਾਵਾ ਈਸ਼ਾਨ ਕਿਸ਼ਨ ਨੇ 50, ਧਵਨ ਨੇ 40 ਅਤੇ ਕਪਤਾਨ ਰਾਹੁਲ ਨੇ 30 ਦੌੜਾਂ ਬਣਾਈਆਂ। ਭਾਰਤ ਅਤੇ ਜ਼ਿੰਬਾਬਵੇ ਵਿਚਾਲੇ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ‘ਚ ਭਾਰਤ ਨੇ 2-0 ਦੀ ਅਜੇਤੂ ਬੜ੍ਹਤ ਬਣਾ ਲਈ ਹੈ। ਟੀਮ ਇੰਡੀਆ ਤੀਜਾ ਮੈਚ ਜਿੱਤ ਕੇ ਕਲੀਨ ਸਵੀਪ ਕਰਨਾ ਚਾਹੇਗੀ।