July 5, 2024 7:37 am
India

IND W vs BAN W: ਭਾਰਤ ਨੇ ਬੰਗਲਾਦੇਸ਼ ਨੂੰ 108 ਦੌੜਾਂ ਨਾਲ ਹਰਾਇਆ, ਸੀਰੀਜ਼ ‘ਚ 1-1 ਨਾਲ ਬਰਾਬਰੀ ‘ਤੇ

ਚੰਡੀਗੜ੍ਹ, 19 ਜੁਲਾਈ 2023: ਭਾਰਤ (India) ਅਤੇ ਬੰਗਲਾਦੇਸ਼ ਦੀ ਮਹਿਲਾ ਟੀਮ ਵਿਚਾਲੇ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ਦਾ ਦੂਜਾ ਮੈਚ ਭਾਰਤ ਨੇ 108 ਦੌੜਾਂ ਨਾਲ ਜਿੱਤ ਲਿਆ ਹੈ। ਢਾਕਾ ਦੇ ਸ਼ੇਰ-ਏ-ਬੰਗਲਾ ਸਟੇਡੀਅਮ ‘ਚ ਬੰਗਲਾਦੇਸ਼ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਅਤੇ ਭਾਰਤ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 228 ਦੌੜਾਂ ਬਣਾਈਆਂ। ਜਵਾਬ ‘ਚ ਬੰਗਲਾਦੇਸ਼ ਦੀ ਟੀਮ 120 ਦੌੜਾਂ ‘ਤੇ ਸਿਮਟ ਗਈ ਅਤੇ ਭਾਰਤ ਨੇ ਇਹ ਮੈਚ 108 ਦੌੜਾਂ ਨਾਲ ਜਿੱਤ ਲਿਆ। ਇਸ ਦੇ ਨਾਲ ਹੀ ਤਿੰਨ ਮੈਚਾਂ ਦੀ ਲੜੀ ਵਿੱਚ 1-1 ਨਾਲ ਬਰਾਬਰੀ ਕਰ ਲਈ ਹੈ।

229 ਦੌੜਾਂ ਦਾ ਪਿੱਛਾ ਕਰਦੇ ਹੋਏ ਬੰਗਲਾਦੇਸ਼ ਦੀ ਟੀਮ ਇਕ ਸਮੇਂ ਤਿੰਨ ਵਿਕਟਾਂ ‘ਤੇ 106 ਦੌੜਾਂ ਬਣਾ ਕੇ ਮੈਚ ‘ਚ ਬਰਕਰਾਰ ਰਹੀ। ਹਾਲਾਂਕਿ ਇਸ ਤੋਂ ਬਾਅਦ 14 ਦੌੜਾਂ ਦੇ ਸਕੋਰ ਵਿੱਚ ਟੀਮ ਦੀਆਂ ਸੱਤ ਵਿਕਟਾਂ ਡਿੱਗ ਗਈਆਂ ਅਤੇ ਭਾਰਤ (India) ਨੇ ਵੱਡੀ ਪ੍ਰਾਪਤੀ ਹਾਸਲ ਕੀਤੀ। ਭਾਰਤ ਲਈ ਜੇਮਿਮਾ ਰੌਡਰਿਗਜ਼ ਨੇ ਸਭ ਤੋਂ ਵੱਧ ਚਾਰ ਵਿਕਟਾਂ ਲਈਆਂ। ਦੇਵਿਕਾ ਵੈਦ ਨੇ ਤਿੰਨ ਵਿਕਟਾਂ ਹਾਸਲ ਕੀਤੀਆਂ।