July 7, 2024 7:57 pm
IND W vs BAN W

IND W vs BAN W: ਭਾਰਤ ਨੇ ਬੰਗਲਾਦੇਸ਼ ਦੇ ਸਾਹਮਣੇ 229 ਦੌੜਾਂ ਦਾ ਟੀਚਾ ਰੱਖਿਆ, ਸੈਂਕੜਾ ਜੜਨ ਤੋਂ ਖੁੰਝੀ ਜੇਮਿਮਾ

ਚੰਡੀਗੜ੍ਹ, 19 ਜੁਲਾਈ 2023: (IND W vs BAN W) ਭਾਰਤ ਅਤੇ ਬੰਗਲਾਦੇਸ਼ ਦੀ ਮਹਿਲਾ ਟੀਮ ਵਿਚਾਲੇ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ਦਾ ਦੂਜਾ ਮੈਚ ਢਾਕਾ ਦੇ ਸ਼ੇਰ-ਏ-ਬੰਗਲਾ ਸਟੇਡੀਅਮ ‘ਚ ਖੇਡਿਆ ਜਾ ਰਿਹਾ ਹੈ। ਇਸ ਮੈਚ ਨੂੰ ਜਿੱਤ ਕੇ ਬੰਗਲਾਦੇਸ਼ ਦੀ ਟੀਮ ਪਹਿਲੀ ਵਾਰ ਭਾਰਤ ਖ਼ਿਲਾਫ਼ ਵਨਡੇ ਸੀਰੀਜ਼ ਜਿੱਤਣਾ ਚਾਹੇਗੀ।

ਇਸ ਦੇ ਨਾਲ ਹੀ ਭਾਰਤੀ ਟੀਮ ਪਿਛਲੇ ਮੈਚ ‘ਚ ਮਿਲੀ ਸ਼ਰਮਨਾਕ ਹਾਰ ਤੋਂ ਬਾਅਦ ਜ਼ਬਰਦਸਤ ਵਾਪਸੀ ਕਰਨਾ ਚਾਹੇਗੀ। ਬੰਗਲਾਦੇਸ਼ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਅਤੇ ਕਰਦਿਆਂ ਭਾਰਤ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਬੰਗਲਾਦੇਸ਼ ਦੇ ਸਾਹਮਣੇ 229 ਦੌੜਾਂ ਦਾ ਟੀਚਾ ਰੱਖਿਆ ਹੈ।

Image

ਮੈਚ ਵਿੱਚ ਸਨੇਹ ਰਾਣਾ ਦੇ ਰਨ ਆਊਟ ਹੋਣ ਨਾਲ ਭਾਰਤੀ ਪਾਰੀ ਦਾ ਅੰਤ ਹੋਇਆ। ਭਾਰਤ ਲਈ ਜੇਮਿਮਾ ਰੌਡਰਿਗਜ਼ (Jemimah Rodrigues) ਨੇ 78 ਗੇਂਦਾਂ ਵਿੱਚ ਸਭ ਤੋਂ ਵੱਧ 86 ਦੌੜਾਂ ਬਣਾਈਆਂ। ਕਪਤਾਨ ਹਰਮਨਪ੍ਰੀਤ ਨੇ 52 ਦੌੜਾਂ ਦੀ ਪਾਰੀ ਖੇਡੀ। ਸਮ੍ਰਿਤੀ ਮੰਧਾਨਾ ਨੇ 36 ਅਤੇ ਹਰਲੀਨ ਦਿਓਲ ਨੇ 25 ਦੌੜਾਂ ਦਾ ਯੋਗਦਾਨ ਪਾਇਆ। ਬੰਗਲਾਦੇਸ਼ ਲਈ ਸੁਲਤਾਨਾ ਖਾਤੂਨ ਅਤੇ ਨਾਹਿਦਾ ਅਖਤਰ ਨੇ ਦੋ-ਦੋ ਵਿਕਟਾਂ ਲਈਆਂ। ਰਾਬੀਆ ਖਾਨ ਅਤੇ ਮੁਰਫਾ ਅਖਤਰ ਨੂੰ ਇਕ-ਇਕ ਵਿਕਟ ਮਿਲੀ।