ਚੰਡੀਗੜ੍ਹ, 11 ਜੁਲਾਈ 2023: (IND-W vs BAN-W T20I) ਭਾਰਤ ਅਤੇ ਬੰਗਲਾਦੇਸ਼ ਦੀ ਮਹਿਲਾ ਕ੍ਰਿਕਟ ਟੀਮ ਵਿਚਾਲੇ ਦੂਜਾ ਟੀ-20 ਅੰਤਰਰਾਸ਼ਟਰੀ ਮੈਚ ਖੇਡਿਆ ਜਾ ਰਿਹਾ ਹੈ। ਦੋਵਾਂ ਟੀਮਾਂ ਵਿਚਾਲੇ ਇਹ ਮੈਚ ਢਾਕਾ ਦੇ ਸ਼ੇਰ-ਏ-ਬੰਗਲਾ ਕ੍ਰਿਕਟ ਸਟੇਡੀਅਮ ‘ਚ ਖੇਡਿਆ ਜਾ ਰਿਹਾ ਹੈ। ਭਾਰਤੀ ਟੀਮ (Indian team) ਦੀ ਕਪਤਾਨ ਹਰਮਨਪ੍ਰੀਤ ਕੌਰ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ।
ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਭਾਰਤੀ ਟੀਮ ਨੇ 20 ਓਵਰਾਂ ‘ਚ 8 ਵਿਕਟਾਂ ਗੁਆ ਕੇ 95 ਦੌੜਾਂ ਬਣਾਈਆਂ । ਬੰਗਲਾਦੇਸ਼ ਨੂੰ ਜਿੱਤ ਲਈ 96 ਦੌੜਾਂ ਬਣਾਉਣੀਆਂ ਪੈਣਗੀਆਂ। ਭਾਰਤੀ ਟੀਮ ਨੇ ਚੰਗੀ ਸ਼ੁਰੂਆਤ ਕੀਤੀ, ਪਰ ਇਸ ਤੋਂ ਬਾਅਦ ਟੀਮ ਨੇ ਲਗਾਤਾਰ ਅੰਤਰਾਲਾਂ ‘ਤੇ ਵਿਕਟਾਂ ਗੁਆ ਦਿੱਤੀਆਂ।
ਤਿੰਨ ਟੀ-20 ਮੈਚਾਂ ਦੀ ਸੀਰੀਜ਼ ‘ਚ ਭਾਰਤੀ ਟੀਮ 1-0 ਨਾਲ ਅੱਗੇ ਹੈ। ਪਹਿਲੇ ਮੈਚ ਵਿੱਚ ਹਰਮਨਪ੍ਰੀਤ ਐਂਡ ਕੰਪਨੀ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 7 ਵਿਕਟਾਂ ਨਾਲ ਜਿੱਤ ਦਰਜ ਕੀਤੀ ਸੀ । ਕਪਤਾਨ ਹਰਮਨਪ੍ਰੀਤ ਨੇ ਸ਼ਾਨਦਾਰ ਬੱਲੇਬਾਜ਼ੀ ਕਰਦੇ ਹੋਏ ਸਿਰਫ 35 ਗੇਂਦਾਂ ‘ਤੇ 54 ਦੌੜਾਂ ਦੀ ਧਮਾਕੇਦਾਰ ਪਾਰੀ ਖੇਡੀ। ਇਸ ਦੇ ਨਾਲ ਹੀ ਸਮ੍ਰਿਤੀ ਮੰਧਾਨਾ ਨੇ 38 ਦੌੜਾਂ ਦਾ ਯੋਗਦਾਨ ਦਿੱਤਾ ਸੀ ।