IND-W vs BAN-W

IND-W vs BAN-W T20I: ਭਾਰਤ ਨੇ ਦੂਜੇ ਟੀ-20 ‘ਚ ਬੰਗਲਾਦੇਸ਼ ਨੂੰ ਹਰਾ ਕੇ ਸੀਰੀਜ਼ ‘ਤੇ ਕੀਤਾ ਕਬਜ਼ਾ

ਚੰਡੀਗੜ੍ਹ, 11 ਜੁਲਾਈ 2023: (IND-W vs BAN-W T20I) ਭਾਰਤ ਅਤੇ ਬੰਗਲਾਦੇਸ਼ ਦੀਆਂ ਮਹਿਲਾ ਟੀਮਾਂ ਵਿਚਾਲੇ ਤਿੰਨ ਮੈਚਾਂ ਦੀ ਟੀ-20 ਸੀਰੀਜ਼ ਦਾ ਦੂਜਾ ਮੈਚ ਢਾਕਾ ‘ਚ ਖੇਡਿਆ ਗਿਆ। ਭਾਰਤੀ ਟੀਮ ਨੇ ਪਹਿਲਾ ਟੀ-20 ਸੱਤ ਵਿਕਟਾਂ ਨਾਲ ਜਿੱਤ ਲਿਆ ਸੀ। ਹੁਣ ਇਹ ਮੈਚ ਜਿੱਤ ਕੇ ਭਾਰਤੀ ਟੀਮ ਨੇ ਸੀਰੀਜ਼ ‘ਚ 2-0 ਦੀ ਅਜੇਤੂ ਬੜ੍ਹਤ ਹਾਸਲ ਕਰ ਲਈ ਹੈ।

ਭਾਰਤ ਨੇ ਢਾਕਾ ਵਿੱਚ ਖੇਡੇ ਗਏ ਦੂਜੇ ਟੀ-20 ਵਿੱਚ ਬੰਗਲਾਦੇਸ਼ ਨੂੰ ਅੱਠ ਦੌੜਾਂ ਨਾਲ ਹਰਾ ਕੇ ਤਿੰਨ ਮੈਚਾਂ ਦੀ ਟੀ-20 ਸੀਰੀਜ਼ ਵਿੱਚ 2-0 ਦੀ ਬੜ੍ਹਤ ਬਣਾ ਲਈ ਹੈ। ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਭਾਰਤ ਨੇ 20 ਓਵਰਾਂ ਵਿੱਚ ਅੱਠ ਵਿਕਟਾਂ ਗੁਆ ਕੇ 95 ਦੌੜਾਂ ਬਣਾਈਆਂ। ਜਵਾਬ ‘ਚ ਬੰਗਲਾਦੇਸ਼ ਦੀ ਟੀਮ 20 ਓਵਰਾਂ ‘ਚ 87 ਦੌੜਾਂ ‘ਤੇ ਸਿਮਟ ਗਈ। ਸੀਰੀਜ਼ ਦਾ ਤੀਜਾ ਮੈਚ 13 ਜੁਲਾਈ ਨੂੰ ਖੇਡਿਆ ਜਾਵੇਗਾ।

Scroll to Top