ਲਾਇਬ੍ਰੇਰੀ

ਇੰਦਰਪਾਲ ਸਿੰਘ ਧੰਨਾ ਵੱਲੋਂ ਪੰਜਾਬ ਸੂਚਨਾ ਕਮਿਸ਼ਨ ਵਿਖੇ ਨਵੀਂ ਲਾਇਬ੍ਰੇਰੀ ਦਾ ਉਦਘਾਟਨ

ਚੰਡੀਗੜ੍ਹ, 7 ਮਈ 2025: ਪੰਜਾਬ ਦੇ ਮੁੱਖ ਸੂਚਨਾ ਕਮਿਸ਼ਨਰ ਇੰਦਰਪਾਲ ਸਿੰਘ ਧੰਨਾ (Inderpal Singh Dhanna) ਵੱਲੋਂ ਅੱਜ ਪੰਜਾਬ ਸੂਚਨਾ ਕਮਿਸ਼ਨ ਵਿਖੇ ਨਵੀਂ ਲਾਇਬ੍ਰੇਰੀ (library) ਦਾ ਉਦਘਾਟਨ ਕੀਤਾ ਗਿਆ ਹੈ। ਇਸ ਦੌਰਾਨ ਸੂਚਨਾ ਕਮਿਸ਼ਨਰ ਸੰਦੀਪ ਸਿੰਘ ਧਾਲੀਵਾਲ, ਵਰਿੰਦਰਜੀਤ ਸਿੰਘ ਬਿਲਿੰਗ, ਡਾ. ਭੁਪਿੰਦਰ ਸਿੰਘ ਬਾਠ, ਹਰਪ੍ਰੀਤ ਸੰਧੂ ਅਤੇ ਪੂਜਾ ਗੁਪਤਾ ਵੀ ਮੌਜੂਦ ਸਨ।

ਉਨ੍ਹਾਂ (Inderpal Singh Dhanna) ਕਿਹਾ ਕਿ ਲਾਇਬ੍ਰੇਰੀ (library) ‘ਚ ਖਾਸ ਤੌਰ ‘ਤੇ ਪਾਰਦਰਸ਼ਤਾ ਕਾਨੂੰਨਾਂ, ਪ੍ਰਸ਼ਾਸਕੀ ਪ੍ਰਕਿਰਿਆਵਾਂ, ਸ਼ਾਸਨ ਸੁਧਾਰਾਂ ਅਤੇ ਵੱਖ-ਵੱਖ ਸੂਚਨਾ ਕਮਿਸ਼ਨਾਂ ਅਤੇ ਅਦਾਲਤਾਂ ਦੁਆਰਾ ਮਹੱਤਵਪੂਰਨ ਫੈਸਲਿਆਂ ਬਾਰੇ ਲਿਖਤਾਂ ਸ਼ਾਮਲ ਹੋਣਗੀਆਂ। ਪੰਜਾਬੀ ਅਤੇ ਅੰਗਰੇਜ਼ੀ ਦੋਵਾਂ ਭਾਸ਼ਾਵਾਂ ‘ਚ ਕਿਤਾਬਾਂ ਉਪਲਬੱਧ ਕਰਵਾਉਣ ਦਾ ਯਤਨ ਕੀਤਾ ਜਾ ਰਿਹਾ ਹੈ ਤਾਂ ਜੋ ਵਿਆਪਕ ਪਾਠਕਾਂ ਦੀਆਂ ਜ਼ਰੂਰਤਾਂ ਨੂੰ ਪੂਰਾ ਕੀਤਾ ਜਾ ਸਕੇ।

ਮੁੱਖ ਸੂਚਨਾ ਕਮਿਸ਼ਨਰ ਇੰਦਰਪਾਲ ਸਿੰਘ ਧੰਨਾ ਨੇ ਸੂਚਨਾ ਕਮਿਸ਼ਨਰ ਹਰਪ੍ਰੀਤ ਸੰਧੂ ਵੱਲੋਂ ਲਾਇਬ੍ਰੇਰੀ ਦੀ ਸਥਾਪਨਾ ‘ਚ ਕੀਤੇ ਯੋਗਦਾਨ ਅਤੇ ਸੁਹਿਰਦ ਯਤਨਾਂ ਦੀ ਸ਼ਲਾਘਾ ਕੀਤੀ |ਲਾਇਬ੍ਰੇਰੀ ਦੇ ਰੂਪ ‘ਚ ਇਹ ਕੀਮਤੀ ਸਹੂਲਤ ਨਾ ਸਿਰਫ਼ ਕਮਿਸ਼ਨ ਦੇ ਅਧਿਕਾਰੀਆਂ ਅਤੇ ਸਟਾਫ਼ ਲਈ, ਸਗੋਂ ਵਿਦਵਾਨਾਂ, ਖੋਜਕਰਤਾਵਾਂ ਅਤੇ ਪਾਰਦਰਸ਼ਤਾ ਦੇ ਮੁੱਦਿਆਂ ‘ਚ ਦਿਲਚਸਪੀ ਰੱਖਣ ਵਾਲੇ ਜਾਂ ਉਹਨਾਂ ਦੀ ਡੂੰਘੀ ਸਮਝ ਪ੍ਰਾਪਤ ਕਰਨ ਵਾਲੇ ਹੋਰਾਂ ਲਈ ਵੀ ਇੱਕ ਮਹੱਤਵਪੂਰਨ ਸਰੋਤ ਕੇਂਦਰ ਵਜੋਂ ਕੰਮ ਕਰੇਗੀ।

Read More: ਪੰਜਾਬ ਦੇ ਪੇਂਡੂ ਖੇਤਰਾਂ ‘ਚ ਆਧੁਨਿਕ ਸਹੂਲਤਾਂ ਨਾਲ ਲੈਸ 196 ਲਾਇਬ੍ਰੇਰੀਆਂ ਚੱਲ ਰਹੀਆਂ ਹਨ: ਤਰੁਨਪ੍ਰੀਤ ਸਿੰਘ ਸੌਂਦ

Scroll to Top