Manish Tiwari

ਚੰਡੀਗੜ੍ਹ ਲੋਕ ਸਭਾ ਸੀਟ ਤੋਂ ਇੰਡੀਆ ਗਠਜੋੜ ਦੇ ਉਮੀਦਵਾਰ ਮਨੀਸ਼ ਤਿਵਾੜੀ ਜਿੱਤੇ

ਚੰਡੀਗੜ੍ਹ, 04 ਜੂਨ 2024: ਚੰਡੀਗੜ੍ਹ ਲੋਕ ਸਭਾ ਸੀਟ ਤੋਂ ਕਾਂਗਰਸ ਅਤੇ ਆਮ ਆਦਮੀ ਪਾਰਟੀ (ਆਪ) ਦੇ ਸਾਂਝੇ ਉਮੀਦਵਾਰ ਮਨੀਸ਼ ਤਿਵਾੜੀ (Manish Tiwari) ਨੇ ਜਿੱਤ ਦਰਜ ਕੀਤੀ ਹੈ। ਸਖ਼ਤ ਮੁਕਾਬਲੇ ਵਿੱਚ ਉਨ੍ਹਾਂ ਨੇ ਭਾਜਪਾ ਦੇ ਸੰਜੇ ਟੰਡਨ ਨੂੰ ਹਰਾ ਦਿੱਤਾ ਹੈ | ਮਨੀਸ਼ ਤਿਵਾੜੀ ਨੂੰ ਕੁੱਲ 2,16,657 ਵੋਟਾਂ ਮਿਲੀਆਂ ਹਨ | ਤਿਵਾੜੀ ਨੇ ਭਾਜਪਾ ਉਮੀਦਵਾਰ ਸੰਜੇ ਟੰਡਨ ਨੂੰ 2504 ਵੋਟਾਂ ਨਾਲ ਹਰਾਇਆ ਹੈ | ਸੰਜੇ ਟੰਡਨ ਨੂੰ 2,14,153 ਵੋਟਾਂ ਮਿਲੀਆਂ ਹਨ |

Scroll to Top