July 2, 2024 7:30 pm
ਭਾਰਤ-ਸ਼੍ਰੀਲੰਕਾ

ਭਾਰਤ ਨੇ ਸ਼੍ਰੀਲੰਕਾ ਨੂੰ ਪਹਿਲੇ ਟੈਸਟ ਮੈਚ ‘ਚ ਪਾਰੀ ਤੇ 222 ਦੌੜਾਂ ਨਾਲ ਹਰਾਇਆ

ਚੰਡੀਗੜ੍ਹ 06 ਮਾਰਚ 2022: ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਖੇਡੀ ਜਾ ਰਹੀ ਦੋ ਮੈਚਾਂ ਦੀ ਟੈਸਟ ਸੀਰੀਜ਼ ਦਾ ਪਹਿਲਾ ਮੈਚ ਮੋਹਾਲੀ ‘ਚ ਖੇਡਿਆ ਗਿਆ। ਇਸ ਮੈਚ ਦੀ ਪਹਿਲੀ ਪਾਰੀ ‘ਚ ਭਾਰਤ ਨੇ 8 ਵਿਕਟਾਂ ‘ਤੇ 574 ਦੌੜਾਂ ਬਣਾਈਆਂ ਸਨ, ਜਦਕਿ ਜਵਾਬ ‘ਚ ਸ਼੍ਰੀਲੰਕਾ ਦੀ ਪਹਿਲੀ ਪਾਰੀ ਸਿਰਫ 174 ਦੌੜਾਂ ‘ਤੇ ਹੀ ਸਿਮਟ ਗਈ। ਭਾਰਤ ਨੇ ਸ਼੍ਰੀਲੰਕਾ ਨੂੰ ਫਾਲੋਆਨ ਖੇਡਣ ਲਈ ਮਜ਼ਬੂਰ ਕੀਤਾ ਅਤੇ ਸ਼੍ਰੀਲੰਕਾ ਇਕ ਵਾਰ ਫਿਰ ਦੂਜੀ ਪਾਰੀ ਵਿਚ 178 ਦੌੜਾਂ ‘ਤੇ ਆਲ ਆਊਟ ਹੋ ਗਿਆ। ਇਸ ਮੈਚ ‘ਚ ਭਾਰਤ ਨੇ ਇੱਕ ਪਾਰੀ ਅਤੇ 222 ਦੌੜਾਂ ਨਾਲ ਜਿੱਤ ਦਰਜ ਕੀਤੀ । ਇਸ ਜਿੱਤ ਦੇ ਨਾਲ ਹੀ ਭਾਰਤ ਟੈਸਟ ਸੀਰੀਜ਼ ‘ਚ 1-0 ਨਾਲ ਅੱਗੇ ਹੈ।