Site icon TheUnmute.com

ਭਾਰਤ ਨੇ ਪਹਿਲੇ ਵਨਡੇ ਮੈਚ ‘ਚ ਵੈਸਟਇੰਡੀਜ਼ ਨੂੰ 6 ਵਿਕਟਾਂ ਨਾਲ ਹਰਾਇਆ

India beat West Indies

ਚੰਡੀਗੜ੍ਹ 06 ਫਰਵਰੀ 2022: ਭਾਰਤ (Team India) ਨੇ ਵੈਸਟਇੰਡੀਜ਼ ਨੂੰ ਪਹਿਲੇ ਵਨਡੇ ‘ਚ 6 ਵਿਕਟਾਂ ਨਾਲ ਹਰਾ ਕੇ ਤਿੰਨ ਮੈਚਾਂ ਦੀ ਸੀਰੀਜ਼ ‘ਚ 1-0 ਦੀ ਬੜ੍ਹਤ ਬਣਾ ਲਈ ਹੈ। ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਵੈਸਟਇੰਡੀਜ਼ ਦੀ ਟੀਮ 43.5 ਓਵਰਾਂ ‘ਚ 176 ਦੌੜਾਂ ‘ਤੇ ਆਲ ਆਊਟ ਹੋ ਗਈ। ਯੁਜਵੇਂਦਰ ਚਾਹਲ ਨੇ ਚਾਰ ਅਤੇ ਵਾਸ਼ਿੰਗਟਨ ਸੁੰਦਰ ਨੇ ਤਿੰਨ ਵਿਕਟਾਂ ਹਾਸਲ ਕੀਤੀਆਂ।

ਇਸਦੇ ਜਵਾਬ ‘ਚ ਭਾਰਤ (Team India) ਨੇ 28 ਓਵਰਾਂ ‘ਚ 4 ਵਿਕਟਾਂ ਦੇ ਨੁਕਸਾਨ ‘ਤੇ ਟੀਚਾ ਹਾਸਲ ਕਰ ਲਿਆ। ਕਪਤਾਨ ਰੋਹਿਤ ਸ਼ਰਮਾ ਨੇ ਸਭ ਤੋਂ ਵੱਧ 60 ਦੌੜਾਂ ਬਣਾਈਆਂ। ਆਪਣਾ ਪਹਿਲਾ ਅੰਤਰਰਾਸ਼ਟਰੀ ਮੈਚ ਖੇਡ ਰਹੇ ਸੂਰਿਆਕੁਮਾਰ ਯਾਦਵ 34 ਅਤੇ ਦੀਪਕ ਹੁੱਡਾ 26 ਦੌੜਾਂ ਬਣਾ ਕੇ ਅਜੇਤੂ ਰਹੇ। ਈਸ਼ਾਨ ਕਿਸ਼ਨ ਨੇ 28 ਦੌੜਾਂ ਬਣਾਈਆਂ। ਇਸ ਵਾਰ ਵੀ ਵਿਰਾਟ ਕੋਹਲੀ ਦੇ ਪ੍ਰਦਰਸ਼ਨ ਨੇ ਨਿਰਾਸ਼ ਕੀਤਾ ਅਤੇ ਸਿਰਫ 8 ਦੌੜਾਂ ਹੀ ਬਣਾ ਸਕੇ। ਰਿਸ਼ਭ ਪੰਤ ਨੇ 11 ਦੌੜਾਂ ਬਣਾਈਆਂ। ਸਾਲ 2022 ਵਿੱਚ ਅੰਤਰਰਾਸ਼ਟਰੀ ਕ੍ਰਿਕਟ ‘ਚ ਭਾਰਤ ਦੀ ਇਹ ਪਹਿਲੀ ਜਿੱਤ ਹੈ। ਇਸ ਤੋਂ ਪਹਿਲਾਂ ਭਾਰਤ ਨੂੰ ਇਸ ਸਾਲ ਦੱਖਣੀ ਅਫਰੀਕਾ ‘ਚ ਦੋ ਟੈਸਟ ਅਤੇ ਤਿੰਨ ਵਨਡੇ ਮੈਚਾਂ ‘ਚ ਹਾਰ ਦਾ ਸਾਹਮਣਾ ਕਰਨਾ ਪਿਆ ਸੀ।

Exit mobile version