ਚੰਡੀਗੜ੍ਹ, 07 ਮਈ 2025: Operation Sindoor: ਪਹਿਲਗਾਮ ਹਮਲੇ ਤੋਂ 15 ਦਿਨ ਬਾਅਦ ਭਾਰਤ ਨੇ ਪਾਕਿਸਤਾਨ ਅਤੇ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ (Po9 ਅੱ.ਤ.ਵਾ.ਦੀ ਟਿਕਾਣਿਆਂ ‘ਤੇK) ‘ਚ ਕਰੀਬ ਹਵਾਈ ਹਮਲੇ ਕੀਤੇ। ਇਹ ਹਮਲੇ ‘ਆਪ੍ਰੇਸ਼ਨ ਸਿੰਦੂਰ’ ਤਹਿਤ ਬੁੱਧਵਾਰ ਰਾਤ ਨੂੰ ਲਗਭਗ 1.30 ਵਜੇ ਬਹਾਵਲਪੁਰ, ਮੁਰੀਦਕੇ, ਬਾਗ, ਕੋਟਲੀ ਅਤੇ ਮੁਜ਼ੱਫਰਾਬਾਦ ‘ਚ ਕੀਤੇ ਗਏ ਹਨ।
ਦੱਸਿਆ ਜਾ ਰਿਹਾ ਕਿ ਇਹ ਉਹੀ ਥਾਵਾਂ ਹਨ ਜਿੱਥੋਂ ਭਾਰਤ ‘ਤੇ ਅੱ.ਤ.ਵਾ.ਦੀ ਹਮਲਿਆਂ ਦੀ ਯੋਜਨਾ ਬਣਾਈ ਜਾ ਰਹੀ ਸੀ ਅਤੇ ਉਨ੍ਹਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਸੀ। ਪਾਕਿਸਤਾਨ ਤੋਂ ਸਥਾਨਕ ਰਿਪੋਰਟਾਂ ਮੁਤਾਬਕ ਬਹਾਵਲਪੁਰ ‘ਚ ਹਵਾਈ ਹਮਲੇ ਤੋਂ ਬਾਅਦ 30 ਜਣਿਆਂ ਦੀ ਮੌਤ ਹੋ ਗਈ ਹੈ। ਨਿਊਜ਼ ਏਜੰਸੀ ਏਐਨਆਈ ਦੇ ਮੁਤਾਬਕ ਜੈਸ਼-ਏ-ਮੁਹੰਮਦ ਦੇ 4, ਲਸ਼ਕਰ-ਏ-ਤੋਇਬਾ ਦੇ 3 ਅਤੇ ਹਿਜ਼ਬੁਲ ਮੁਜਾਹਿਦੀਨ ਦੇ 2 ਅੱਤਵਾਦੀ ਟਿਕਾਣਿਆਂ ਨੂੰ ਨਿਸ਼ਾਨਾ ਬਣਾਇਆ ਗਿਆ।
ਪਾਕਿਸਤਾਨ ਦੇ ਇੰਟਰ-ਸਰਵਿਸਿਜ਼ ਪਬਲਿਕ ਰਿਲੇਸ਼ਨਜ਼ (ISPR) ਦੇ ਡਾਇਰੈਕਟਰ ਲੈਫਟੀਨੈਂਟ ਜਨਰਲ ਅਹਿਮਦ ਸ਼ਰੀਫ ਚੌਧਰੀ ਨੇ ਕਿਹਾ ਕਿ ਭਾਰਤ ਨੇ 24 ਮਿਜ਼ਾਈਲਾਂ ਦਾਗੀਆਂ ਹਨ। ਨਿਊਜ਼ ਏਜੰਸੀ ਏਐਨਆਈ ਨੇ ਸੂਤਰਾਂ ਦੇ ਹਵਾਲੇ ਨਾਲ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਸਾਰੀ ਰਾਤ ਆਪ੍ਰੇਸ਼ਨ ਸਿੰਦੂਰ ਦੀ ਨਿਗਰਾਨੀ ਕਰਦੇ ਰਹੇ।
Read More: ਭਾਰਤ-ਪਾਕਿਸਤਾਨ ਸਰਹੱਦ ‘ਤੇ BSF ਨੇ ਇੱਕ ਪਾਕਿਸਤਾਨੀ ਨਾਗਰਿਕ ਨੂੰ ਕੀਤਾ ਗ੍ਰਿਫ਼ਤਾਰ