UN

UN ‘ਚ ਭਾਰਤ ਨੇ ਪਾਕਿਸਤਾਨ ਦੀ ਕੀਤੀ ਆਲੋਚਨਾ, 26/11 ਦੇ ਦੋਸ਼ੀਆਂ ਨੂੰ ਦਿੰਦਾ ਹੈ ਸੁਰੱਖਿਆ

ਚੰਡੀਗੜ੍ਹ 26 ਜਨਵਰੀ 2022: ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ (UN Security Council) ‘ਚ ਭਾਰਤ ਨੇ ਪਾਕਿਸਤਾਨ ਦੀ ਤਿੱਖੀ ਆਲੋਚਨਾ ਕੀਤੀ ਹੈ। ਭਾਰਤ ਨੇ ਕਿਹਾ ਹੈ ਕਿ ਪਾਕਿਸਤਾਨ ਲਗਾਤਾਰ ਅੱਤਵਾਦੀਆਂ ਨੂੰ ਸੁਰੱਖਿਆ ਦੇ ਰਿਹਾ ਹੈ। 26/11 ਦੇ ਮੁੰਬਈ ਹਮਲਿਆਂ ਦੇ ਦੋਸ਼ੀਆਂ ਨੂੰ ਪਾਕਿਸਤਾਨ ਵਿਚ ਸੁਰੱਖਿਆ ਮਿਲਦੀ ਰਹਿੰਦੀ ਹੈ। ਮੰਗਲਵਾਰ ਨੂੰ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ (UN Security Council) ‘ਚ ‘ਹਥਿਆਰਬੰਦ ਸੰਘਰਸ਼ ‘ਚ ਨਾਗਰਿਕਾਂ ਦੀ ਸੁਰੱਖਿਆ’ ਵਿਸ਼ੇ ‘ਤੇ ਹੋਈ ਖੁੱਲ੍ਹੀ ਬਹਿਸ ‘ਚ ਭਾਰਤ ਨੇ ਇਹ ਵੀ ਕਿਹਾ ਕਿ ਦੁਨੀਆ ਭਰ ‘ਚ ਜ਼ਿਆਦਾਤਰ ਅੱਤਵਾਦੀ ਹਮਲੇ ਕਿਸੇ ਨਾ ਕਿਸੇ ਰੂਪ ‘ਚ ਪਾਕਿਸਤਾਨ ਨਾਲ ਜੁੜੇ ਹੋਏ ਹਨ।

ਇਸ ਦੌਰਾਨ ਸੰਯੁਕਤ ਰਾਸ਼ਟਰ ‘ਚ ਇਸਲਾਮਾਬਾਦ ਦੇ ਰਾਜਦੂਤ ਮੁਨੀਰ ਅਕਰਮ ਦੀ ਤਰਫੋਂ ਕਸ਼ਮੀਰ ਮੁੱਦਾ ਉਠਾਉਣ ‘ਤੇ ਭਾਰਤ ਨੇ ਪਾਕਿਸਤਾਨ ਦੀ ਆਲੋਚਨਾ ਕੀਤੀ। ਸੰਯੁਕਤ ਰਾਸ਼ਟਰ ਵਿੱਚ ਭਾਰਤ ਦੇ ਸਥਾਈ ਮਿਸ਼ਨ ਦੇ ਕਾਉਂਸਲਰ ਆਰ ਮਧੂਸੂਦਨ ਨੇ ਕਿਹਾ ਕਿ ਸਾਰੇ ਮੈਂਬਰ ਦੇਸ਼ ਜਾਣਦੇ ਹਨ ਕਿ ਪਾਕਿਸਤਾਨ ਦਾ ਅੱਤਵਾਦੀਆਂ ਨੂੰ ਸੁਰੱਖਿਆ ਅਤੇ ਸਮਰਥਨ ਦੇਣ ਦਾ ਇਤਿਹਾਸ ਰਿਹਾ ਹੈ। ਪਾਕਿਸਤਾਨ ਇਕ ਅਜਿਹਾ ਦੇਸ਼ ਹੈ ਜਿਸ ਨੂੰ ਵਿਸ਼ਵ ਪੱਧਰ ‘ਤੇ ਅੱਤਵਾਦ ਦਾ ਸਪਾਂਸਰ ਕਿਹਾ ਗਿਆ ਹੈ। ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦੁਆਰਾ ਪਾਬੰਦੀਸ਼ੁਦਾ ਜ਼ਿਆਦਾਤਰ ਅੱਤਵਾਦੀਆਂ ਨੂੰ ਸੁਰੱਖਿਅਤ ਪਨਾਹ ਦੇਣ ਦਾ ਪਾਕਿਸਤਾਨ ਦਾ ਸ਼ਰਮਨਾਕ ਰਿਕਾਰਡ ਹੈ।

ਆਰ ਮਧੂ ਸੂਦਨ ਨੇ ਕਿਹਾ ਕਿ ਦੁਨੀਆ ‘ਚ ਜ਼ਿਆਦਾਤਰ ਅੱਤਵਾਦੀ ਹਮਲੇ ਕਿਸੇ ਨਾ ਕਿਸੇ ਰੂਪ ‘ਚ ਪਾਕਿਸਤਾਨ ਨਾਲ ਜੁੜੇ ਹੋਏ ਹਨ। ਧਿਆਨ ਯੋਗ ਹੈ ਕਿ ਸੰਯੁਕਤ ਰਾਸ਼ਟਰ ਵਿੱਚ ਭਾਰਤ ਦਾ ਇਹ ਬਿਆਨ ਅਮਰੀਕਾ ਦੇ ਟੈਕਸਾਸ ਵਿੱਚ ਇੱਕ ਧਾਰਮਿਕ ਸਥਾਨ ਨੂੰ ਬੰਧਕ ਬਣਾਉਣ ਦੇ ਸੰਕਟ ਤੋਂ ਕੁਝ ਦਿਨ ਬਾਅਦ ਆਇਆ ਹੈ। ਪਾਕਿਸਤਾਨੀ ਮੂਲ ਦੇ ਬ੍ਰਿਟਿਸ਼ ਅੱਤਵਾਦੀ ਮਲਿਕ ਫੈਜ਼ਲ ਅਕਰਮ ਦੀ ਹੱਤਿਆ ਤੋਂ ਬਾਅਦ ਇਹ ਬੰਧਕ ਸੰਕਟ ਖਤਮ ਹੋ ਗਿਆ।

ਸੰਯੁਕਤ ਰਾਸ਼ਟਰ ਵਿਚ ਭਾਰਤ ਦੇ ਸਥਾਈ ਮਿਸ਼ਨ ਵਿਚ ਕਾਉਂਸਲਰ ਆਰ ਮਧੂਸੂਦਨ ਨੇ ਕਿਹਾ ਕਿ ਉਹ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦੇ ਫੋਰਮ ਵਿਚ ਭਾਰਤੀ ਰਾਜਦੂਤ ਟੀ ਐਸ ਤਿਰੁਮੂਰਤੀ ਵਲੋਂ ਇਸ ਮੁੱਦੇ ‘ਤੇ ਭਾਰਤ ਦਾ ਪੱਖ ਪੇਸ਼ ਕੀਤੇ ਜਾਣ ਤੋਂ ਬਾਅਦ ਬੋਲ ਰਹੇ ਹਨ ਕਿਉਂਕਿ ਪਾਕਿਸਤਾਨ ਦਾ ਪੱਖ ਭਾਰਤ ਦੇ ਵਿਰੁੱਧ ਹੈ ਅਤੇ ਇਸ ਪਲੇਟਫਾਰਮ ਦੀ ਬਹੁਤ ਜ਼ਿਆਦਾ ਦੁਰਵਰਤੋਂ ਕੀਤੀ ਗਈ ਹੈ। ਇਤਰਾਜ਼ਯੋਗ ਟਿੱਪਣੀਆਂ ਅਜਿਹੇ ‘ਚ ਪਾਕਿਸਤਾਨ ਨੂੰ ਮੂੰਹਤੋੜ ਜਵਾਬ ਦੇਣਾ ਜ਼ਰੂਰੀ ਹੋ ਜਾਂਦਾ ਹੈ। ਪਾਕਿਸਤਾਨੀ ਰਾਜਦੂਤ ਦੀਆਂ ਟਿੱਪਣੀਆਂ ਦੀ ਸਮੂਹਿਕ ਨਿੰਦਾ ਹੋਣੀ ਚਾਹੀਦੀ ਹੈ।

Scroll to Top