ਚੰਡੀਗੜ੍ਹ, 27 ਜਨਵਰੀ 2023: (Women’s Under-19 T20 World Cup) ਭਾਰਤੀ ਟੀਮ ਨੇ ਮਹਿਲਾ ਅੰਡਰ-19 ਟੀ-20 ਵਿਸ਼ਵ ਕੱਪ ਦੇ ਸੈਮੀਫਾਈਨਲ ‘ਚ ਨਿਊਜ਼ੀਲੈਂਡ ਨੂੰ ਅੱਠ ਵਿਕਟਾਂ ਨਾਲ ਹਰਾ ਦਿੱਤਾ ਹੈ। ਇਸ ਦੇ ਨਾਲ ਹੀ ਭਾਰਤੀ ਟੀਮ ਫਾਈਨਲ ‘ਚ ਪਹੁੰਚ ਗਈ ਹੈ। ਨਿਊਜ਼ੀਲੈਂਡ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਭਾਰਤ ਦੇ ਸਾਹਮਣੇ 108 ਦੌੜਾਂ ਦਾ ਟੀਚਾ ਰੱਖਿਆ ਸੀ।
ਭਾਰਤ ਨੇ ਨਿਊਜ਼ੀਲੈਂਡ ਨੂੰ ਅੱਠ ਵਿਕਟਾਂ ਨਾਲ ਹਰਾ ਕੇ ਅੰਡਰ-19 ਮਹਿਲਾ ਟੀ-20 ਵਿਸ਼ਵ ਕੱਪ ਦੇ ਫਾਈਨਲ ਵਿੱਚ ਪ੍ਰਵੇਸ਼ ਕਰ ਲਿਆ ਹੈ। ਇੱਥੇ ਭਾਰਤ ਦਾ ਸਾਹਮਣਾ ਆਸਟ੍ਰੇਲੀਆ ਅਤੇ ਇੰਗਲੈਂਡ ਵਿਚਾਲੇ ਹੋਣ ਵਾਲੇ ਮੈਚ ਦੇ ਜੇਤੂ ਨਾਲ ਹੋਵੇਗਾ। ਭਾਰਤ ਲਈ ਪਾਰਸ਼ਵੀ ਚੋਪੜਾ ਨੇ ਸਭ ਤੋਂ ਵੱਧ ਤਿੰਨ ਵਿਕਟਾਂ ਲਈਆਂ। ਇਸ ਦੇ ਨਾਲ ਹੀ ਉਪ ਕਪਤਾਨ ਸ਼ਵੇਤਾ ਸਹਿਰਾਵਤ ਨੇ ਅਜੇਤੂ 61 ਦੌੜਾਂ ਬਣਾਈਆਂ |