ਚੰਡੀਗੜ੍ਹ 02 ਮਾਰਚ 2022: ਰੂਸੀ ਹਮਲੇ ਤੋਂ ਬਾਅਦ ਯੂਕਰੇਨ ਦੀ ਸਥਿਤੀ ਗੰਭੀਰ ਹੁੰਦੀ ਜਾ ਰਹੀ ਹੈ। ਅਜਿਹੇ ‘ਚ ਭਾਰਤ ਵੱਲੋਂ ਹਰ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਉੱਥੇ ਫਸੇ ਹਰ ਭਾਰਤੀ ਨਾਗਰਿਕ ਨੂੰ ਜਲਦੀ ਤੋਂ ਜਲਦੀ ਬਾਹਰ ਕੱਢਿਆ ਜਾ ਸਕੇ। ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਅੱਜ ਕਿਹਾ ਕਿ ਭਾਰਤ ਨੇ ਪਿਛਲੇ 24 ਘੰਟਿਆਂ ‘ਚ ਯੁੱਧ ਪ੍ਰਭਾਵਿਤ ਯੂਕਰੇਨ ‘ਚੋਂ 1,377 ਨਾਗਰਿਕਾਂ ਨੂੰ ਕੱਢਿਆ ਹੈ। ਸੋਸ਼ਲ ਮੀਡੀਆ ‘ਤੇ ਜਾਣਕਾਰੀ ਦਿੰਦੇ ਹੋਏ ਵਿਦੇਸ਼ ਮੰਤਰੀ ਨੇ ਲਿਖਿਆ ਕਿ ਪਿਛਲੇ 24 ਘੰਟਿਆਂ ‘ਚ ਹੁਣ ਛੇ ਉਡਾਣਾਂ ਭਾਰਤ ਲਈ ਰਵਾਨਾ ਹੋਈਆਂ ਹਨ, ਜਿਨ੍ਹਾਂ ‘ਚ ਪੋਲੈਂਡ ਤੋਂ ਪਹਿਲੀ ਉਡਾਣ ਵੀ ਸ਼ਾਮਲ ਹੈ। ਯੂਕਰੇਨ ਤੋਂ 1377 ਹੋਰ ਭਾਰਤੀ ਨਾਗਰਿਕਾਂ ਨੂੰ ਵਾਪਸ ਲਿਆਂਦਾ ਗਿਆ ਹੈ। ਇਸਦੇ ਨਾਲ ਹੀ ਭਾਰਤ ਸਰਕਾਰ ਦੁਆਰਾ ਆਪ੍ਰੇਸ਼ਨ ਗੰਗਾ ਤਹਿਤ ਭਾਰਤੀਆਂ ਨੂੰ ਵਤਨ ਵਾਪਸੀ ਲਈ ਲਗਾਤਾਰ ਜਾਰੀ ਹੈ |