New Education Policy

ਭਾਰਤ ਨੂੰ 34 ਸਾਲਾਂ ਬਾਅਦ ਮਿਲੀ ਨਵੀਂ ਸਿੱਖਿਆ ਨੀਤੀ: ਕੇਂਦਰੀ ਮੰਤਰੀ ਅਨੁਰਾਗ ਠਾਕੁਰ

ਚੰਡੀਗੜ੍ਹ, 09 ਜੂਨ 2023: ਕੇਂਦਰੀ ਖੇਡ ਮੰਤਰੀ ਅਨੁਰਾਗ ਠਾਕੁਰ ਅੱਜ ਅੰਮ੍ਰਿਤਸਰ ਹਾਈਵੇ ‘ਤੇ ਸਥਿਤ NIT (ਡਾ. ਬੀ.ਆਰ. ਅੰਬੇਡਕਰ ਨੈਸ਼ਨਲ ਇੰਸਟੀਚਿਊਟ ਆਫ ਟੈਕਨਾਲੋਜੀ) ‘ਚ ਪਹੁੰਚੇ | ਅਨੁਰਾਗ ਠਾਕੁਰ ਨੇ ਕਿਹਾ ਕਿ ਸਰਹੱਦ ਪਾਰੋਂ ਨਸ਼ਿਆਂ ਜਾਂ ਦਹਿਸ਼ਤ ਫ਼ੈਲਾਉਣ ਦੀਆਂ ਕੋਸ਼ਿਸ਼ਾਂ ’ਤੇ ਸਾਰੇ ਸੂਬਿਆਂ ਦੇ ਸਰਹੱਦੀ ਖੇਤਰਾਂ ਵਿਚ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਕੇਂਦਰ ਵੀ ਇਸ ਵਿਚ ਸਹਿਯੋਗ ਕਰਦਾ ਹੈ।

ਉਨ੍ਹਾਂ ਕਿਹਾ ਕਿ ਭਾਰਤ ਦੀ ਸੁਰੱਖਿਆ ਨਾਲ ਜੁੜੇ ਕਿਸੇ ਵੀ ਮੁੱਦੇ ’ਤੇ ਕੇਂਦਰ ਸਰਕਾਰ ਵੱਲੋਂ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ । ਸਿੱਖਿਆ ਬਾਰੇ ਗੱਲ ਕਰਦਿਆਂ ਅਨੁਰਾਗ ਠਾਕੁਰ ਨੇ ਕਿਹਾ ਕਿ ਭਾਰਤ ਨੂੰ 34 ਸਾਲਾਂ ਬਾਅਦ ਨਵੀਂ ਸਿੱਖਿਆ ਨੀਤੀ (New Education Policy) ਮਿਲੀ ਹੈ। ਨਵੀਂ ਸਿੱਖਿਆ ਨੀਤੀ ਭਾਰਤ ਪ੍ਰਤੀ ਮੋਦੀ ਸਰਕਾਰ ਦਾ ਬਹੁਤ ਵੱਡਾ ਯੋਗਦਾਨ ਹੈ। ਅੱਜ ਦੇਸ਼ ਦੇ ਹਰ ਸੂਬੇ ਵਿਚ ਇਸ ਨੂੰ ਬੜੀ ਤੇਜ਼ੀ ਨਾਲ ਲਾਗੂ ਕੀਤਾ ਜਾ ਰਿਹਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਇਹ ਨਵੀਂ ਸਿੱਖਿਆ ਇਹ ਨੀਤੀ ਭਾਰਤ ਦੇ ਲੋਕਾਂ ਲਈ ਲਾਹੇਵੰਦ ਹੈ। ਅਨੁਰਾਗ ਠਾਕੁਰ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੱਤਾ ‘ਚ ਆਉਣ ਤੋਂ ਪਹਿਲਾਂ ਨਸ਼ਾ ਮੁਕਤ ਪੰਜਾਬ ਦਾ ਵਾਅਦਾ ਕੀਤਾ ਸੀ, ਇਸ ਨੂੰ ਬਿਲਕੁਲ ਵੀ ਪੂਰਾ ਨਹੀਂ ਕੀਤਾ ਜਾ ਸਕਿਆ। ਪੰਜਾਬ ਨੂੰ ਅਜਿਹਾ ਬਣਾਉਣਾ ਪਵੇਗਾ ਕਿ ਪੰਜਾਬ ਦੇ ਲੋਕ ਸੁਰੱਖਿਅਤ ਮਹਿਸੂਸ ਕਰਨ।

ਮੀਡੀਆ ਦੀ ਆਜ਼ਾਦੀ ਸੰਬੰਧੀ ਗੱਲ ਕਰਦਿਆਂ ਅਨੁਰਾਗ ਠਾਕੁਰ ਨੇ ਕਿਹਾ ਕਿ ਬੋਲਣ ਦਾ ਅਧਿਕਾਰ ਦੇਸ਼ ਦੇ ਹਰ ਨਾਗਰਿਕ ਲਈ ਹੈ, ਜੇਕਰ ਮੀਡੀਆ ਵੱਲੋਂ ਅਜਿਹੀਆਂ ਗੱਲਾਂ ਨੂੰ ਉਜਾਗਰ ਕੀਤਾ ਜਾਂਦਾ ਹੈ, ਜਿਸ ਨਾਲ ਸਮਾਜ ਵਿਚ ਬਦਲਾਅ ਆਉਂਦੇ ਹੋਣ ਅਤੇ ਜਿਨ੍ਹਾਂ ਵਿਚ ਸਰਕਾਰ ਨੂੰ ਕੁਝ ਸੁਧਾਰ ਕਰਨ ਲਈ ਸੁਝਾਅ ਦਿੱਤੇ ਜਾਣ ਤਾਂ ਉਸ ਨੂੰ ਰੋਕਣ ਜਾਂ ਦਬਾਉਣ ਦਾ ਕਿਸੇ ਵੱਲੋਂ ਵੀ ਸਵਾਗਤ ਨਹੀਂ ਕੀਤਾ ਜਾਵੇਗਾ ਬਲਕਿ ਸਰਕਾਰ ਨੂੰ ਇਸ ਦਾ ਖ਼ਾਮਿਆਜ਼ਾ ਹੀ ਭੁਗਤਣਾ ਪਵੇਗਾ।

Scroll to Top