Vinesh Phogat

ਪੈਰਿਸ ਓਲੰਪਿਕ ‘ਚ ਭਾਰਤੀ ਖਿਡਾਰੀਆਂ ਦੇ ਹਿੱਤ ਮਹਿਫੂਜ਼ ਰੱਖਣ ’ਚ ਨਾਕਾਮ ਰਹੀ ਕੇਂਦਰ ਸਰਕਾਰ: CM ਭਗਵੰਤ ਮਾਨ

ਚੰਡੀਗੜ੍ਹ, 07 ਅਗਸਤ 2024: ਮੁੱਖ ਮੰਤਰੀ ਭਗਵੰਤ ਮਾਨ ਅੱਜ ਪਿੰਡ ਚਰਖੀ ਦਾਦਰੀ ਵਿਖੇ ਭਲਵਾਨ ਵਿਨੇਸ਼ ਫੋਗਟ (Vinesh Phogat) ਦੇ ਘਰ ਪਹੁੰਚੇ ਹਨ ਤੇ ਪਰਿਵਾਰ ਨਾਲ ਮੁਲਾਕਾਤ ਕੀਤੀ ਹੈ | ਜਿਕਰਯੋਗ ਹੈ ਕਿ ਵਿਨੇਸ਼ ਫੋਗਾਟ ਜ਼ਿਆਦਾ ਭਾਰ ਹੋਣ ਕਾਰਨ ਪੈਰਿਸ ਓਲੰਪਿਕ ਤੋਂ ਬਾਹਰ ਹੋ ਗਈ ਹੈ | ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰ ਸਰਕਾਰ ਦੀ ਆਲੋਚਨਾ ਕੀਤੀ ਹੈ |

ਮੁੱਖ ਮੰਤਰੀ ਨੇ ਕਿਹਾ ਕਿ ਪੈਰਿਸ ਓਲੰਪਿਕ 2024 ‘ਚ ਹਿੱਸਾ ਲੈਣ ਵਾਲੇ ਖਿਡਾਰੀਆਂ ਦੇ ਹਿੱਤਾਂ ਦੀ ਸੁਰੱਖਿਆ ਕਰਨ ਕੇਂਦਰ ਸਰਕਾਰ ਨਾਕਾਮ ਸਿੱਧ ਹੋਈ | ਉਨ੍ਹਾਂ ਕਿਹਾ ਕਿ ਓਲੰਪਿਕ ਖੇਡਾਂ ਵਿੱਚ ਭਾਰਤੀ ਖਿਡਾਰੀਆਂ ਨਾਲ ਮਤਰੇਈ ਮਾਂ ਵਾਲਾ ਸਲੂਕ ਬੜੀ ਮੰਦਭਾਗੀ ਗੱਲ ਹੈ | ਉਨ੍ਹਾਂ ਕਿਹਾ ਕਿ ਫੋਗਾਟ (Vinesh Phogat) ਕਈ ਭਲਵਾਨਾਂ ਨੂੰ ਹਰਾ ਕੇ ਪੈਰਿਸ ਓਲੰਪਿਕ ‘ਚ ਸੋਨ ਤਮਗੇ ਦੀ ਮਜ਼ਬੂਤ ਦਾਅਵੇਦਾਰ ਸੀ | ਉਨ੍ਹਾਂ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ ਕਿ ਭਾਰਤ ਸਰਕਾਰ ਅਤੇ ਭਾਰਤੀ ਓਲੰਪਿਕ ਐਸੋਸੀਏਸ਼ਨ ਮੂਕ ਦਰਸ਼ਨ ਬਣੇ ਹੋਏ ਹਨ। ਉਨ੍ਹਾਂ ਕਿਹਾ ਕਿ ਭਾਰਤੀ ਖਿਡਾਰੀਆਂ ਨੇ ਪੈਰਿਸ ਓਲੰਪਿਕ ਖੇਡਾਂ ਦੌਰਾਨ ਖੇਡ ਭਾਵਨਾ ਦਾ ਪ੍ਰਗਟਾਵਾ ਕੀਤਾ ਹੈ, ਪਰ ਕੇਂਦਰ ਸਰਕਾਰ ਦੀਆਂ ਗਲਤੀਆਂ ਕਾਰਨ ਉਹ ਮੈਡਲ ਜਿੱਤਣ ਤੋਂ ਖੁੰਝ ਗਏ ।

Scroll to Top