ਭਾਰਤ ਨੇ ਮਨੁੱਖੀ ਅਧਿਕਾਰਾਂ ਬਾਰੇ ਅਮਰੀਕਾ ਦੀ ਰਿਪੋਰਟ ਨੂੰ ਕੀਤਾ ਰੱਦ, ਕਿਹਾ- ਰਿਪੋਰਟ ਬੇਹੱਦ ਪੱਖਪਾਤੀ

human rights

ਚੰਡੀਗੜ੍ਹ, 25 ਅਪ੍ਰੈਲ 2024: ਭਾਰਤ ਨੇ ਵੀਰਵਾਰ ਨੂੰ ਮਨੁੱਖੀ ਅਧਿਕਾਰਾਂ (human rights)ਦੀ ਕਥਿਤ ਉਲੰਘਣਾ ‘ਤੇ ਅਮਰੀਕੀ ਵਿਦੇਸ਼ ਵਿਭਾਗ ਦੀ ਰਿਪੋਰਟ ਨੂੰ ਰੱਦ ਕਰ ਦਿੱਤਾ ਹੈ । ਅਮਰੀਕਾ ਨੇ ਆਪਣੀ ਰਿਪੋਰਟ ‘ਚ ਦਾਅਵਾ ਕੀਤਾ ਸੀ ਕਿ ਮਣੀਪੁਰ ‘ਚ ਜਾਤੀ ਹਿੰਸਾ ਫੈਲਣ ਤੋਂ ਬਾਅਦ ਸੂਬੇ ‘ਚ ਵੱਡੇ ਪੱਧਰ ‘ਤੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਹੋਈ ਹੈ। ਇਸ ਤੋਂ ਇਲਾਵਾ ਰਿਪੋਰਟ ‘ਚ ਬੀਬੀਸੀ ਦਫ਼ਤਰ ‘ਤੇ ਇਨਕਮ ਟੈਕਸ ਅਧਿਕਾਰੀਆਂ ਵੱਲੋਂ ਛਾਪੇਮਾਰੀ ਅਤੇ ਰਾਹੁਲ ਗਾਂਧੀ ਨਾਲ ਜੁੜੇ ਇੱਕ ਮਾਮਲੇ ਦਾ ਵੀ ਜ਼ਿਕਰ ਕੀਤਾ ਗਿਆ ਹੈ।

ਭਾਰਤੀ ਵਿਦੇਸ਼ ਮੰਤਰਾਲੇ ਨੇ ਅਮਰੀਕਾ ਦੀ ਇਸ ਰਿਪੋਰਟ ਨੂੰ ਪੱਖਪਾਤੀ ਕਰਾਰ ਦਿੰਦਿਆਂ ਪੂਰੀ ਤਰ੍ਹਾਂ ਰੱਦ ਕਰ ਦਿੱਤਾ ਹੈ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਹਫਤਾਵਾਰੀ ਪ੍ਰੈੱਸ ਕਾਨਫਰੰਸ ‘ਚ ਕਿਹਾ ਕਿ ਕਿ ਇਹ ਰਿਪੋਰਟ ਬੇਹੱਦ ਪੱਖਪਾਤੀ ਹੈ ਅਤੇ ਭਾਰਤ ਬਾਰੇ ਉਨ੍ਹਾਂ ਦੀ ਮਾੜੀ ਸਮਝ ਨੂੰ ਦਰਸਾਉਂਦੀ ਹੈ। ਅਸੀਂ ਇਸ ਨੂੰ ਕੋਈ ਮਹੱਤਵ ਨਹੀਂ ਦਿੰਦੇ ਅਤੇ ਤੁਹਾਨੂੰ ਅਜਿਹਾ ਨਾ ਕਰਨ ਦੀ ਅਪੀਲ ਕਰਦੇ ਹਾਂ।

ਕੋਲੰਬੀਆ ਯੂਨੀਵਰਸਿਟੀ ਅਤੇ ਅਮਰੀਕਾ ਦੀਆਂ ਹੋਰ ਯੂਨੀਵਰਸਿਟੀਆਂ ਵਿੱਚ ਪ੍ਰਦਰਸ਼ਨਾਂ ਬਾਰੇ ਰਣਧੀਰ ਜੈਸਵਾਲ ਨੇ ਕਿਹਾ ਕਿ ਅਸੀਂ ਰਿਪੋਰਟਾਂ ਦੇਖੀਆਂ ਹਨ ਅਤੇ ਅਸੀਂ ਸਬੰਧਤ ਘਟਨਾਵਾਂ ‘ਤੇ ਨਜ਼ਰ ਰੱਖ ਰਹੇ ਹਾਂ। ਹਰੇਕ ਲੋਕਤੰਤਰ ਵਿੱਚ ਪ੍ਰਗਟਾਵੇ ਦੀ ਆਜ਼ਾਦੀ (human rights), ਜ਼ਿੰਮੇਵਾਰੀ ਦੀ ਭਾਵਨਾ ਅਤੇ ਜਨਤਕ ਸੁਰੱਖਿਆ ਅਤੇ ਵਿਵਸਥਾ ਵਿਚਕਾਰ ਸਹੀ ਸੰਤੁਲਨ ਹੋਣਾ ਚਾਹੀਦਾ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।