Site icon TheUnmute.com

ਭਾਰਤ ਬ੍ਰਿਟਿਸ਼ ਸ਼ਾਸਨ ਦੌਰਾਨ ਬਣਾਏ ਗਏ ਕਾਨੂੰਨਾਂ ਨੂੰ ਖ਼ਤਮ ਕਰ ਰਿਹੈ: ਅਮਿਤ ਸ਼ਾਹ

Amit Shah

ਚੰਡੀਗੜ੍ਹ, 27 ਅਕਤੂਬਰ 2023: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ (Amit Shah) ਨੇ ਹੈਦਰਾਬਾਦ ਵਿੱਚ ਭਾਰਤੀ ਪੁਲਿਸ ਸੇਵਾ (ਆਈਪੀਐਸ) ਪ੍ਰੋਬੇਸ਼ਨਰਾਂ ਦੇ 75ਵੇਂ ਬੈਚ ਦੀ ਪਾਸਿੰਗ ਆਊਟ ਪਰੇਡ ਵਿੱਚ ਸ਼ਿਰਕਤ ਕੀਤੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਇੰਡੀਅਨ ਪੀਨਲ ਕੋਡ (ਆਈਪੀਸੀ), ਸੀਆਰਪੀਸੀ ਅਤੇ ਇੰਡੀਅਨ ਐਵੀਡੈਂਸ ਐਕਟ ਦੀ ਥਾਂ ਲੈਣ ਵਾਲੇ ਤਿੰਨ ਨਵੇਂ ਬਿੱਲ ਜਲਦੀ ਹੀ ਸੰਸਦ ਵੱਲੋਂ ਪਾਸ ਕੀਤੇ ਜਾਣਗੇ।

ਇੱਥੇ ਸਰਦਾਰ ਵੱਲਭ ਭਾਈ ਪਟੇਲ ਨੈਸ਼ਨਲ ਪੁਲਿਸ ਅਕੈਡਮੀ ਵਿੱਚ ਆਈਪੀਐਸ ਕੈਡਿਟਾਂ ਦੀ ਪਾਸਿੰਗ ਆਊਟ ਪਰੇਡ ਵਿੱਚ ਬੋਲਦਿਆਂ ਅਮਿਤ ਸ਼ਾਹ ਨੇ ਕਿਹਾ ਕਿ ਭਾਰਤ ਬ੍ਰਿਟਿਸ਼ ਸ਼ਾਸਨ ਦੌਰਾਨ ਬਣਾਏ ਗਏ ਕਾਨੂੰਨਾਂ ਨੂੰ ਖ਼ਤਮ ਕਰ ਰਿਹਾ ਹੈ ਅਤੇ ਨਵੇਂ ਵਿਸ਼ਵਾਸ ਅਤੇ ਨਵੀਆਂ ਉਮੀਦਾਂ ਨਾਲ ਇੱਕ ਨਵੇਂ ਯੁੱਗ ਵਿੱਚ ਪ੍ਰਵੇਸ਼ ਕਰ ਰਿਹਾ ਹੈ।

ਅਮਿਤ ਸ਼ਾਹ (Amit Shah) ਨੇ ਕਿਹਾ, ”ਗ੍ਰਹਿ ਮਾਮਲਿਆਂ ਬਾਰੇ ਸੰਸਦੀ ਸਥਾਈ ਕਮੇਟੀ ਤਿੰਨ ਨਵੇਂ ਬਿੱਲਾਂ ਦੀ ਜਾਂਚ ਕਰ ਰਹੀ ਹੈ ਅਤੇ ਇਨ੍ਹਾਂ ਨੂੰ ਜਲਦੀ ਹੀ ਪਾਸ ਕਰ ਦਿੱਤਾ ਜਾਵੇਗਾ।” ਉਨ੍ਹਾਂ ਕਿਹਾ ਕਿ ਨਵੇਂ ਕਾਨੂੰਨਾਂ ਦਾ ਉਦੇਸ਼ ਲੋਕਾਂ ਦੇ ਅਧਿਕਾਰਾਂ ਦੀ ਰੱਖਿਆ ਕਰਨਾ ਹੈ।” ਮਹਿਲਾ ਆਈ.ਪੀ.ਐੱਸ. ਕੈਡੇਟਸ ਦੀ ਗਿਣਤੀ ਵਧ ਰਹੀ ਹੈ | ਸ਼ਾਹ ਨੇ ਕਿਹਾ ਕਿ ਦੇਸ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਵਿਕਾਸ ਵਿੱਚ ਅੱਗੇ ਵੱਧ ਰਿਹਾ ਹੈ।

Exit mobile version