July 7, 2024 7:51 am
India-Japan

ਭਾਰਤ-ਜਪਾਨ ਨੇ ਪਾਕਿਸਤਾਨ ਨੂੰ ਲਗਾਈ ਫਟਕਾਰ, ਅੱਤਵਾਦੀ ਨੈਟਵਰਕ ਖਿਲਾਫ ਕਰੇ ਕਾਰਵਾਈ

ਚੰਡੀਗੜ੍ਹ 20 ਮਾਰਚ 2022: ਜਪਾਨ (Japan) ਦੇ ਪ੍ਰਧਾਨ ਮੰਤਰੀ ਫੂਮਿਓ ਕਿਸ਼ਿਦਾ ਭਾਰਤ (India) ਦੇ ਦੋ ਦਿਨਾਂ ਦੌਰੇ ‘ਤੇ ਹਨ | ਇਸ ਦੌਰਾਨ ਜਾਪਾਨ ਨੇ ਬੀਤੇ ਦਿਨ ਪੀਐੱਮ ਮੋਦੀ ਨਾਲ ਮੁਲਾਕਾਤ ਦੌਰਾਨ ਇੱਕ ਵਾਰ ਫਿਰ ਅੱਤਵਾਦ ਨੂੰ ਲੈ ਕੇ ਪਾਕਿਸਤਾਨ ਨੂੰ ਫਟਕਾਰ ਲਗਾਈ । ਇਸ ਦੌਰਾਨ ਇੱਕ ਸੰਯੁਕਤ ਬਿਆਨ ‘ਚ ਦੋਵਾਂ ਦੇਸ਼ਾਂ ਨੇ ਪਾਕਿਸਤਾਨ ਸਰਕਾਰ ਨੂੰ ਅੱਤਵਾਦੀ ਨੈਟਵਰਕ ਦੇ ਖਿਲਾਫ ਸਖ਼ਤ ਕਾਰਵਾਈ ਕਰਨ ਲਈ ਕਿਹਾ। ਦੋਵਾਂ ਦੇਸ਼ਾਂ ਨੇ ਕਿਹਾ ਕਿ ਪਾਕਿਸਤਾਨ ਨੂੰ ਆਪਣੇ ਖੇਤਰ ਅਤੇ ਵਿੱਤੀ ਐਕਸ਼ਨ ਟਾਸਕ ਫੋਰਸ (FATF) ਸਮੇਤ ਅੰਤਰਰਾਸ਼ਟਰੀ ਵਚਨਬੱਧਤਾਵਾਂ ਦੀ ਪੂਰੀ ਤਰ੍ਹਾਂ ਪਾਲਣਾ ਕਰਨੀ ਚਾਹੀਦੀ ਹੈ ਅਤੇ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਉਨ੍ਹਾਂ ਦੇ ਕੰਟਰੋਲ ਹੇਠਲਾ ਖੇਤਰ ਅੱਤਵਾਦੀ ਹਮਲਿਆਂ ਲਈ ਨਾ ਵਰਤਿਆ ਜਾਵੇ।

ਇਸ ਬਿਆਨ ‘ਚ ਉਨ੍ਹਾਂ ਨੇ ਸਾਰੇ ਦੇਸ਼ਾਂ ਨੂੰ ਅੱਤਵਾਦੀਆਂ ਦੇ ਸੁਰੱਖਿਅਤ ਪਨਾਹਗਾਹਾਂ ਅਤੇ ਬੁਨਿਆਦੀ ਢਾਂਚੇ ਨੂੰ ਖਤਮ ਕਰਨ, ਅੱਤਵਾਦੀ ਨੈੱਟਵਰਕਾਂ ਅਤੇ ਉਨ੍ਹਾਂ ਦੇ ਵਿੱਤ ਚੈਨਲਾਂ ਨੂੰ ਨਸ਼ਟ ਕਰਨ ਲਈ ਮਿਲ ਕੇ ਕੰਮ ਕਰਨ ਦਾ ਸੱਦਾ ਦਿੱਤਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਜਾਪਾਨ ਦੇ ਪ੍ਰਧਾਨ ਮੰਤਰੀ ਫੂਮਿਓ ਕਿਸ਼ਿਦਾ ਵਿਚਕਾਰ ਸਿਖਰ ਵਾਰਤਾ ਤੋਂ ਬਾਅਦ ਜਾਰੀ ਕੀਤੇ ਗਏ ਸ਼ਾਂਤੀਪੂਰਨ, ਸਥਿਰ ਅਤੇ ਖੁਸ਼ਹਾਲ ਪੋਸਟ-ਕੋਵਿਡ ਵਿਸ਼ਵ ਲਈ ਸਾਂਝੇ ਬਿਆਨ ਦੇ ਅਨੁਸਾਰ, ਦੋਵੇਂ ਦੇਸ਼ ਬਹੁ-ਪੱਖੀ ਮੰਚਾਂ ‘ਤੇ ਅੱਤਵਾਦ ਵਿਰੋਧੀ ਯਤਨਾਂ ਨੂੰ ਮਜ਼ਬੂਤ ​​ਕਰਨ ਲਈ ਵੀ ਸਹਿਮਤ ਹੋਏ।

ਇਸਦੇ ਨਾਲ ਹੀ ਪ੍ਰਧਾਨ ਮੰਤਰੀਆਂ ਮੋਦੀ ਤੇ ਫੂਮਿਓ ਕਿਸ਼ਿਦਾ ਨੇ ਅੱਤਵਾਦ ਦੇ ਵਧਦੇ ਖਤਰੇ ‘ਤੇ ਡੂੰਘੀ ਚਿੰਤਾ ਪ੍ਰਗਟ ਕੀਤੀ ਅਤੇ ਵਿਆਪਕ ਅਤੇ ਨਿਰੰਤਰ ਤਰੀਕੇ ਨਾਲ ਅੱਤਵਾਦ ਦਾ ਮੁਕਾਬਲਾ ਕਰਨ ਲਈ ਅੰਤਰਰਾਸ਼ਟਰੀ ਸਹਿਯੋਗ ਨੂੰ ਮਜ਼ਬੂਤ ​​ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ। ਬਿਆਨ ‘ਚ ਕਿਹਾ ਗਿਆ ਹੈ ਕਿ ਉਨ੍ਹਾਂ ਨੇ ਸਾਰੇ ਦੇਸ਼ਾਂ ਨੂੰ ਅੱਤਵਾਦੀਆਂ ਦੇ ਸੁਰੱਖਿਅਤ ਪਨਾਹਗਾਹਾਂ ਅਤੇ ਬੁਨਿਆਦੀ ਢਾਂਚੇ ਨੂੰ ਖਤਮ ਕਰਨ, ਅੱਤਵਾਦੀ ਨੈੱਟਵਰਕਾਂ ਅਤੇ ਉਨ੍ਹਾਂ ਦੇ ਵਿੱਤੀ ਚੈਨਲਾਂ ਨੂੰ ਵਿਗਾੜਨ ਅਤੇ ਅੱਤਵਾਦੀਆਂ ਦੀ ਸਰਹੱਦ ਪਾਰ ਤੋਂ ਆਵਾਜਾਈ ਨੂੰ ਰੋਕਣ ਲਈ ਮਿਲ ਕੇ ਕੰਮ ਕਰਨ ਲਈ ਕਿਹਾ।