Bharat Jodo Yatra

10 ਤਾਰੀਖ਼ ਨੂੰ ਪੰਜਾਬ ਪਹੁੰਚੇਗੀ ਭਾਰਤ ਜੋੜੋ ਯਾਤਰਾ, ਸਾਰੀਆਂ ਤਿਆਰੀਆਂ ਮੁਕੰਮਲ: ਰਾਜਾ ਵੜਿੰਗ

ਚੰਡੀਗੜ੍ਹ 07 ਜਨਵਰੀ 2023: ਪੰਜਾਬ ‘ਚ ‘ਭਾਰਤ ਜੋੜੋ ਯਾਤਰਾ’ (Bharat Jodo Yatra) ਦੀਆਂ ਤਿਆਰੀਆਂ ਤੇਜ਼ ਹੋ ਗਈਆਂ ਹਨ। ਇਸ ਸਬੰਧੀ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ (Amrinder singh Raja Warring) ਨੇ ਅਹਿਮ ਪ੍ਰੈਸ ਕਾਨਫਰੰਸ ਕੀਤੀ। ਇਸ ਦੌਰਾਨ ਰਾਜਾ ਵੜਿੰਗ ਨੇ ਕਿਹਾ ਕਿ ਭਾਵੇਂ ਰਾਹੁਲ ਗਾਂਧੀ ਇਸ ਯਾਤਰਾ ਦੀ ਅਗਵਾਈ ਕਰ ਰਹੇ ਹਨ ਪਰ ਇਹ ਕਾਂਗਰਸ ਦੀ ਨਹੀਂ, ਸਗੋਂ ਭਾਰਤ ਜੋੜੋ ਯਾਤਰਾ ਹੈ। ਉਨ੍ਹਾਂ ਕਿਹਾ ਕਿ ਇਸ ਯਾਤਰਾ ਦਾ ਮਕਸਦ ਕਾਂਗਰਸ ਨੂੰ ਮਜ਼ਬੂਤ ​​ਕਰਨਾ ਨਹੀਂ, ਸਗੋਂ ਦੇਸ਼ ਨੂੰ ਮਜ਼ਬੂਤ ​​ਕਰਨਾ ਹੈ।

ਉਨ੍ਹਾਂ ਕਿਹਾ ਕਿ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਨੇ ਅੰਗਰੇਜ਼ਾਂ ਨੂੰ ਭਾਰਤ ਛੱਡਣ ਲਈ ‘ਭਾਰਤ ਛੱਡੋ ਯਾਤਰਾ’ ਸ਼ੁਰੂ ਕੀਤੀ ਸੀ ਪਰ ਰਾਹੁਲ ਗਾਂਧੀ ਸਮੇਂ ਦੀ ਲੋੜ ਅਨੁਸਾਰ ‘ਭਾਰਤ ਜੋੜੋ’ ਯਾਤਰਾ (India Jodo Yatra) ਕਰ ਰਹੇ ਹਨ। ਉਨ੍ਹਾਂ ਨੇ ਦੱਸਿਆ ਕਿ ਇਹ ਯਾਤਰਾ ਸਤੰਬਰ 2022 ਨੂੰ ਸ਼ੁਰੂ ਹੋਈ ਸੀ। ਉਨ੍ਹਾਂ ਕਿਹਾ ਕਿ ਇਹ ਯਾਤਰਾ ਕੰਨਿਆਕੁਮਾਰੀ ਤੋਂ ਕਸ਼ਮੀਰ ਤੱਕ ਜਾਰੀ ਰੱਖੀ ਜਾਣੀ ਹੈ। ਹੁਣ ਤੱਕ ਇਹ ਯਾਤਰਾ 12 ਸੂਬਿਆਂ ਵਿੱਚੋਂ ਲੰਘ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਇਹ ਯਾਤਰਾ ਹਰ ਰੋਜ਼ ਸਵੇਰੇ 6 ਵਜੇ ਸ਼ੁਰੂ ਹੁੰਦੀ ਹੈ ਅਤੇ 12-14 ਕਿਲੋਮੀਟਰ ਦੀ ਦੂਰੀ ਤੈਅ ਕਰਦੀ ਹੈ।

ਰਜਾ ਵੜਿੰਗ ਨੇ ਦੱਸਿਆ ਕਿ ਇਹ ਯਾਤਰਾ 10 ਤਾਰੀਖ਼ ਨੂੰ ਸ਼ਾਮ ਨੂੰ ਪੰਜਾਬ ਪਹੁੰਚੇਗੀ ਅਤੇ ਰਾਤ ਦਾ ਠਹਿਰਾਅ ਫਤਿਹਗੜ੍ਹ ਸਾਹਿਬ ਵਿਖੇ ਹੋਵੇਗਾ। ਉਨ੍ਹਾਂ ਦੱਸਿਆ ਕਿ ਸਵੇਰੇ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਣ ਤੋਂ ਬਾਅਦ ਰਾਹੁਲ ਗਾਂਧੀ ਭਾਸ਼ਣ ਦੇਣਗੇ, ਜਿਸ ਤੋਂ ਬਾਅਦ ਯਾਤਰਾ ਸ਼ੁਰੂ ਹੋਵੇਗੀ।ਉਨ੍ਹਾਂ ਦੱਸਿਆ ਕਿ ਇਸ ਯਾਤਰਾ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।

Scroll to Top