IPS officers

India-Pak Tension: ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਸਹੂਲਤ ਲਈ ਹੈਲਪਲਾਈਨ ਨੰਬਰ ਜਾਰੀ

ਚੰਡੀਗੜ੍ਹ, 09 ਮਈ 2025: ਭਾਰਤ ਅਤੇ ਪਾਕਿਸਤਾਨ ਵਿਚਾਲੇ ਚੱਲ ਰਹੇ ਤਣਾਅ ਦੇ ਵਿਚਕਾਰ, ਪੰਜਾਬ ਸਰਕਾਰ ਨੇ ਲੋਕਾਂ ਦੀ ਸਹੂਲਤ ਲਈ ਹੈਲਪਲਾਈਨ ਨੰਬਰ ਜਾਰੀ ਕੀਤੇ ਹਨ। ਕਿਸੇ ਵੀ ਐਮਰਜੈਂਸੀ ਜਾਂ ਜਾਣਕਾਰੀ ਲਈ 0172-2741803 0172-2749901 ਲੋਕ ਇਨ੍ਹਾਂ ਨੰਬਰਾਂ ਰਾਹੀਂ ਤੁਰੰਤ ਮੱਦਦ ਪ੍ਰਾਪਤ ਕਰ ਸਕਦੇ ਹਨ। ਇਸ ਦੇ ਨਾਲ ਹੀ ਪ੍ਰਸ਼ਾਸਨ ਨੇ ਲੋਕਾਂ ਨੂੰ ਅਫਵਾਹਾਂ ਤੋਂ ਬਚਣ ਅਤੇ ਸਿਰਫ਼ ਅਧਿਕਾਰਤ ਜਾਣਕਾਰੀ ‘ਤੇ ਭਰੋਸਾ ਕਰਨ ਦੀ ਵਿਸ਼ੇਸ਼ ਅਪੀਲ ਕੀਤੀ ਹੈ।

ਦੂਜੇ ਪਾਸੇ ਪੰਜਾਬੀ ਯੂਨੀਵਰਸਿਟੀ ਨੇ 9 ਅਤੇ 10 ਮਈ ਨੂੰ ਹੋਣ ਵਾਲੀਆਂ ਪ੍ਰੀਖਿਆਵਾਂ ਰੱਦ ਕਰ ਦਿੱਤੀਆਂ ਹਨ | ਨਵੀਆਂ ਤਰੀਖਾਂ ਦਾ ਐਲਾਨ ਬਾਅਦ ‘ਚ ਕੀਤਾ ਜਾਵੇਗਾ | ਇਸਦੇ ਨਾਲ ਹੀ ਸੂਬੇ ਦੇ ਸਾਰੇ ਸਕੂਲ ਤਿੰਨ ਦਿਨ ਲਈ ਬੰਦ ਕਰਨ ਦਾ ਐਲਾਨ ਕੀਤਾ ਗਿਆ ਹੈ |

ਜਿਕਰਯੋਗ ਹੈ ਕਿ ਪਠਾਨਕੋਟ ਆਰਮੀ ਏਅਰਬੇਸ ਨੇੜੇ ਮਮੂਨ ਛਾਉਣੀ ‘ਚ ਹਮਲੇ ਦੀ ਸੂਚਨਾ ਹੈ, ਜਿਸ ਕਾਰਨ ਗੁਰਦਾਸਪੁਰ, ਪਠਾਨਕੋਟ, ਹੁਸ਼ਿਆਰਪੁਰ, ਬਟਾਲਾ ‘ਚ ਪੂਰੀ ਤਰ੍ਹਾਂ ਬਲੈਕਆਊਟ ਕਰ ਦਿੱਤਾ ਗਿਆ ਹੈ। ਜਾਣਕਾਰੀ ਮੁਤਾਬਕ ਪਠਾਨਕੋਟ ਦੇ ਮਮੂਨ ਛਾਉਣੀ ‘ਚ ਗੋਲੀਬਾਰੀ ਦੀ ਆਵਾਜ਼ ਸੁਣਾਈ ਦਿੱਤੀ। ਇਸ ਤੋਂ ਪਹਿਲਾਂ ਜੰਮੂ ਹਵਾਈ ਅੱਡੇ ‘ਤੇ ਰਾਕੇਟ ਹਮਲਾ ਹੋਇਆ ਸੀ, ਜਿਸ ਤੋਂ ਬਾਅਦ ਪੂਰੇ ਇਲਾਕੇ ਨੂੰ ਬਲੈਕਆਊਟ ਕਰ ਦਿੱਤਾ ਗਿਆ ਸੀ।

Read More: ਪੰਜਾਬ ਦੇ ਸਰਹੱਦੀ ਜ਼ਿਲ੍ਹੇ ਗੁਰਦਾਸਪੁਰ ‘ਚ ਬਲੈਕਆਊਟ ਦੇ ਹੁਕਮ

Scroll to Top