ਚੰਡੀਗੜ੍ਹ, 10 ਮਈ 2025: ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਦਾਅਵਾ ਕੀਤਾ ਹੈ ਕਿ ਭਾਰਤ ਅਤੇ ਪਾਕਿਸਤਾਨ (India and Pakistan) ਜੰਗਬੰਦੀ ਲਈ ਸਹਿਮਤ ਹੋ ਗਏ ਹਨ। ਡੋਨਾਲਡ ਟਰੰਪ ਨੇ ਕਿਹਾ, ‘ਅਮਰੀਕਾ ਦੀ ਵਿਚੋਲਗੀ ਹੇਠ ਬੀਤੀ ਰਾਤ ਹੋਈ ਲੰਬੀ ਚਰਚਾ ਤੋਂ ਬਾਅਦ, ਮੈਨੂੰ ਇਹ ਦੱਸਦੇ ਹੋਏ ਖੁਸ਼ੀ ਹੋ ਰਹੀ ਹੈ ਕਿ ਭਾਰਤ ਅਤੇ ਪਾਕਿਸਤਾਨ ਸੀਜਫਾਇਰ ਨੂੰ ਤੁਰੰਤ ਅਤੇ ਪੂਰੀ ਤਰ੍ਹਾਂ ਰੋਕਣ ਲਈ ਸਹਿਮਤ ਹੋ ਗਏ ਹਨ।’ ਮੈਂ ਦੋਵਾਂ ਦੇਸ਼ਾਂ ਨੂੰ ਇੱਕ ਸਮਝਦਾਰੀ ਵਾਲਾ ਫੈਸਲਾ ਲੈਣ ਲਈ ਵਧਾਈ ਦਿੰਦਾ ਹਾਂ।
ਪਾਕਿਸਤਾਨ ਦੇ ਵਿਦੇਸ਼ ਮੰਤਰੀ ਇਸਹਾਕ ਡਾਰ ਨੇ ਕਿਹਾ ਕਿ ਪਾਕਿਸਤਾਨ ਅਤੇ ਭਾਰਤ ਤੁਰੰਤ ਪ੍ਰਭਾਵ ਨਾਲ ਜੰਗਬੰਦੀ ‘ਤੇ ਸਹਿਮਤ ਹੋ ਗਏ ਹਨ।’ ਪਾਕਿਸਤਾਨ ਨੇ ਹਮੇਸ਼ਾ ਆਪਣੀ ਪ੍ਰਭੂਸੱਤਾ ਅਤੇ ਖੇਤਰੀ ਅਖੰਡਤਾ ਨਾਲ ਸਮਝੌਤਾ ਕੀਤੇ ਬਿਨਾਂ ਖੇਤਰ ‘ਚ ਸ਼ਾਂਤੀ ਅਤੇ ਸੁਰੱਖਿਆ ਲਈ ਯਤਨਸ਼ੀਲ ਰਿਹਾ ਹੈ।
ਅਮਰੀਕੀ ਵਿਦੇਸ਼ ਮੰਤਰੀ ਮਾਰਕੋ ਰੂਬੀਓ ਨੇ ਬੁੱਧਵਾਰ ਰਾਤ ਨੂੰ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਅਤੇ ਭਾਰਤੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨਾਲ ਗੱਲ ਕੀਤੀ। ਉਨ੍ਹਾਂ ਦੋਵਾਂ ਦੇਸ਼ਾਂ ਨੂੰ ਤਣਾਅ ਘਟਾਉਣ ਅਤੇ ਦੱਖਣੀ ਏਸ਼ੀਆ ‘ਚ ਸ਼ਾਂਤੀ ਸਥਾਪਤ ਕਰਨ ਲਈ ਮਿਲ ਕੇ ਕੰਮ ਕਰਨ ਦੀ ਅਪੀਲ ਕੀਤੀ ਹੈ।
ਅਮਰੀਕੀ ਵਿਦੇਸ਼ ਮੰਤਰੀ ਮਾਰਕੋ ਰੂਬੀਓ ਨੇ ਕਿਹਾ ਕਿ ਉਪ-ਰਾਸ਼ਟਰਪਤੀ ਜੇਡੀ ਵੈਂਸ ਅਤੇ ਮੈਂ ਖੁਦ ਪਿਛਲੇ 48 ਘੰਟਿਆਂ ਤੋਂ ਭਾਰਤ-ਪਾਕਿਸਤਾਨ ਅਧਿਕਾਰੀਆਂ ਦੇ ਨਾਲ-ਨਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ, ਵਿਦੇਸ਼ ਮੰਤਰੀ ਐਸ ਜੈਸ਼ੰਕਰ, ਰੱਖਿਆ ਮੰਤਰੀ ਅਸੀਮ ਮੁਨੀਰ ਅਤੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਨਾਲ ਗੱਲ ਕਰ ਰਹੇ ਹਾਂ।
ਮੈਨੂੰ ਤੁਹਾਨੂੰ ਇਹ ਦੱਸਦੇ ਹੋਏ ਖੁਸ਼ੀ ਹੋ ਰਹੀ ਹੈ ਕਿ ਪਾਕਿਸਤਾਨ ਅਤੇ ਭਾਰਤ ਦੀਆਂ ਸਰਕਾਰਾਂ ਤੁਰੰਤ ਜੰਗਬੰਦੀ ਲਈ ਸਹਿਮਤ ਹੋ ਗਈਆਂ ਹਨ। ਦੋਵੇਂ ਦੇਸ਼ ਇੱਕ ਨਿਰਪੱਖ ਮੰਚ ‘ਤੇ ਵਿਵਾਦਾਂ ਨੂੰ ਹੱਲ ਕਰਨ ਲਈ ਗੱਲਬਾਤ ਕਰਨ ਲਈ ਸਹਿਮਤ ਹੋਏ ਹਨ। ਅਸੀਂ ਸ਼ਾਂਤੀ ਦਾ ਰਸਤਾ ਸਮਝਦਾਰੀ ਨਾਲ ਚੁਣਨ ਲਈ ਮੋਦੀ ਅਤੇ ਸ਼ਾਹਬਾਜ਼ ਸ਼ਰੀਫ ਦੀ ਪ੍ਰਸ਼ੰਸਾ ਕਰਦੇ ਹਾਂ।
Read More: Chandigarh: ਚੰਡੀਗੜ੍ਹ ‘ਚ ਬਲੈਕਆਊਟ ਐਮਰਜੈਂਸੀ ਸਥਿਤੀਆਂ ਲਈ ਕੰਟਰੋਲ ਰੂਮ ਸਥਾਪਤ