12 ਮਈ 2025: ਭਾਰਤ ਅਤੇ ਪਾਕਿਸਤਾਨ (bharat and pakistan) ਵਿਚਕਾਰ ਜੰਗਬੰਦੀ ਤੋਂ ਬਾਅਦ, ਅੱਜ ਦੋਵਾਂ ਦੇਸ਼ਾਂ ਦੇ ਡੀਜੀਐਮਓ ਹੌਟਲਾਈਨ (hotline) ਰਾਹੀਂ ਇੱਕ ਦੂਜੇ ਨਾਲ ਗੱਲ ਕਰਨਗੇ। ਦੋਵੇਂ ਦੇਸ਼ ਸ਼ਾਂਤੀ ਪਹਿਲਕਦਮੀਆਂ ਕਰ ਸਕਦੇ ਹਨ। ਉਥੇ ਹੀ ਦੱਸ ਦੇਈਏ ਕਿ ਭਾਰਤ ਪਾਕਿਸਤਾਨ DGMO ਵਿਚਾਲੇ ਗੱਲਬਾਤ ਤੋਂ ਪਹਿਲਾਂ ਵੱਡੀ ਬੈਠਕ ਹੋਣ ਜਾ ਰਹੀ ਹੈ | ਇਸ ਬੈਠਕ ਦੇ ਵਿੱਚ PM ਰਿਹਾਇਸ਼ ‘ਤੇ ਉੱਚ ਅਧਿਕਾਰੀ ਪਹੁੰਚ ਰਹੇ ਹਨ|
ਸੀਡੀਐਸ ਅਨਿਲ ਚੌਹਾਨ ਵੀ ਪੀਐਮ ਮੋਦੀ ਦੀ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਪਹੁੰਚੇ
ਅੱਜ ਭਾਰਤ ਅਤੇ ਪਾਕਿਸਤਾਨ (pakistan) ਵਿਚਕਾਰ ਡੀਜੀਐਮਓ ਪੱਧਰ ਦੀ ਗੱਲਬਾਤ ਤੋਂ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਸੀਡੀਐਸ ਅਨਿਲ ਚੌਹਾਨ ਵੀ ਸ਼ਾਮਲ ਹੋਏ ਹਨ।
ਰੱਖਿਆ ਮੰਤਰੀ ਰਾਜਨਾਥ ਸਿੰਘ ਪ੍ਰਧਾਨ ਮੰਤਰੀ ਮੋਦੀ ਦੀ ਮੀਟਿੰਗ ਵਿੱਚ ਪਹੁੰਚੇ
ਭਾਰਤ ਅਤੇ ਪਾਕਿਸਤਾਨ ਦੇ ਡੀਜੀਐਮਓ ਵਿਚਾਲੇ ਗੱਲਬਾਤ ਤੋਂ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਦੀ ਰਿਹਾਇਸ਼ ‘ਤੇ ਹੋ ਰਹੀ ਮੀਟਿੰਗ (meeting) ਵਿੱਚ ਹਿੱਸਾ ਲੈਣ ਲਈ ਰੱਖਿਆ ਮੰਤਰੀ ਰਾਜਨਾਥ ਸਿੰਘ ਵੀ ਪਹੁੰਚੇ ਹਨ।
ਪ੍ਰਧਾਨ ਮੰਤਰੀ ਮੋਦੀ ਦੇ ਨਿਵਾਸ ਸਥਾਨ ‘ਤੇ ਇੱਕ ਵੱਡੀ ਮੀਟਿੰਗ ਹੋ ਰਹੀ ਹੈ।
ਭਾਰਤ ਅਤੇ ਪਾਕਿਸਤਾਨ ਵਿਚਕਾਰ ਜੰਗਬੰਦੀ ਤੋਂ ਬਾਅਦ, ਅੱਜ (12 ਮਈ, 2025) ਦੁਪਹਿਰ 12 ਵਜੇ ਦੋਵਾਂ ਦੇਸ਼ਾਂ ਦੇ ਡੀਜੀਐਮਓਜ਼ ਦੀ ਹੌਟਲਾਈਨ ‘ਤੇ ਗੱਲਬਾਤ ਹੋਵੇਗੀ। ਇਸ ਤੋਂ ਪਹਿਲਾਂ, ਪ੍ਰਧਾਨ ਮੰਤਰੀ ਮੋਦੀ ਦੇ ਨਿਵਾਸ ਸਥਾਨ ‘ਤੇ ਇੱਕ ਵੱਡੀ ਮੀਟਿੰਗ ਹੋ ਰਹੀ ਹੈ, ਜਿਸ ਵਿੱਚ ਤਿੰਨਾਂ ਸੈਨਾਵਾਂ ਦੇ ਮੁਖੀ ਵੀ ਹਿੱਸਾ ਲੈ ਰਹੇ ਹਨ।
Read More: PM ਮੋਦੀ ਵੱਲੋਂ ਮੰਤਰਾਲਿਆਂ ਦੇ ਸਕੱਤਰਾਂ ਨਾਲ ਬੈਠਕ, ਗੁਜਰਾਤ ਪੁਲਿਸ ਮੁਲਾਜ਼ਮਾਂ ਦੀ ਛੁੱਟੀਆਂ ਰੱਦ