June 23, 2024 4:07 am
Mahatma Gandhi

ਭਾਰਤ ਨੇ ਇਟਲੀ ਦੇ ਅਧਿਕਾਰੀਆਂ ਕੋਲ ਉਠਾਇਆ ਮਹਾਤਮਾ ਗਾਂਧੀ ਦੀ ਮੂਰਤੀ ਨੂੰ ਨੁਕਸਾਨ ਪਹੁੰਚਾਉਣ ਦਾ ਮੁੱਦਾ

ਚੰਡੀਗੜ੍ਹ, 12 ਜੂਨ 2024: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਇਟਲੀ ਦੌਰੇ ਤੋਂ ਪਹਿਲਾਂ ਇੱਕ ਵੱਡੀ ਘਟਨਾ ਸਾਹਮਣੇ ਆਈ ਹੈ। ਮੀਡੀਆ ਰਿਪੋਰਟਾਂ ਮੁਤਾਬਕ ਮਹਾਤਮਾ ਗਾਂਧੀ (Mahatma Gandhi) ਦੀ ਮੂਰਤੀ ਦੇ ਉਦਘਾਟਨ ਤੋਂ ਤੁਰੰਤ ਬਾਅਦ ਬੁੱਧਵਾਰ ਨੂੰ ਕੁਝ ਜਣਿਆਂ ਨੇ ਮੂਰਤੀ ਨੂੰ ਤੋੜ ਦਿੱਤਾ ।

ਇਸ ਮਾਮਲੇ ਬਾਰੇ ਵਿਦੇਸ਼ ਸਕੱਤਰ ਵਿਨੈ ਮੋਹਨ ਕਵਾਤਰਾ ਨੇ ਕਿਹਾ, ਅਸੀਂ ਰਿਪੋਰਟਾਂ ਦੇਖੀਆਂ ਹਨ। ਭਾਰਤ ਨੇ ਮਹਾਤਮਾ ਗਾਂਧੀ (Mahatma Gandhi) ਦੀ ਮੂਰਤੀ ਨੂੰ ਨੁਕਸਾਨ ਪਹੁੰਚਾਉਣ ਦਾ ਮੁੱਦਾ ਇਟਲੀ ਦੇ ਅਧਿਕਾਰੀਆਂ ਕੋਲ ਉਠਾਇਆ ਹੈ। ਗਾਂਧੀ ਜੀ ਦੀ ਮੂਰਤੀ ਦੀ ਮੁਰੰਮਤ ਕੀਤੀ ਗਈ ਹੈ। ਇਸ ਸਬੰਧੀ ਇਟਲੀ ਦੇ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਜਾ ਚੁੱਕੀ ਹੈ ਅਤੇ ਲੋੜੀਂਦੀ ਕਾਰਵਾਈ ਕੀਤੀ ਜਾ ਰਹੀ ਹੈ।

ਪ੍ਰਧਾਨ ਮੰਤਰੀ ਮੋਦੀ ਇਟਲੀ ਦੇ ਪ੍ਰਧਾਨ ਮੰਤਰੀ ਜਾਰਜੀਆ ਮੇਲੋਨੀ ਦੇ ਸੱਦੇ ‘ਤੇ ਜੀ-7 ਸਿਖਰ ਸੰਮੇਲਨ ‘ਚ ਸ਼ਾਮਲ ਹੋਣ ਲਈ ਕੱਲ੍ਹ ਰਵਾਨਾ ਹੋਣਗੇ। ਤੀਜੀ ਵਾਰ ਪ੍ਰਧਾਨ ਮੰਤਰੀ ਬਣਨ ਤੋਂ ਬਾਅਦ ਇਹ ਉਨ੍ਹਾਂ ਦੀ ਪਹਿਲੀ ਵਿਦੇਸ਼ ਯਾਤਰਾ ਹੋਵੇਗੀ। ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਇਹ ਦੌਰਾ ਉਨ੍ਹਾਂ ਨੂੰ ਗਲੋਬਲ ਸਾਊਥ ਦੇ ਮੁੱਦੇ ਉਠਾਉਣ ਅਤੇ ਵਿਸ਼ਵ ਆਗੁਣਾ ਨਾਲ ਜੁੜਨ ਦਾ ਮੌਕਾ ਪ੍ਰਦਾਨ ਕਰੇਗਾ।

ਜੀ-7 ਸਿਖਰ ਸੰਮੇਲਨ 13 ਤੋਂ 15 ਜੂਨ ਤੱਕ ਹੋਵੇਗਾ। ਇਟਲੀ ਨੇ ਕਾਨਫਰੰਸ ਤੋਂ ਪਹਿਲਾਂ ਮਹਾਤਮਾ ਗਾਂਧੀ ਦੇ ਬੁੱਤ ਨੂੰ ਤੋੜਨ ਵਾਲੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਪ੍ਰਮਿਤਾ ਨੂੰ ਨੁਕਸਾਨ ਪਹੁੰਚਾਉਣ ਦੀ ਘਟਨਾ ਨੂੰ ਗੰਭੀਰਤਾ ਨਾਲ ਲੈ ਰਹੀ ਹੈ। ਸੰਮੇਲਨ ਤੋਂ ਪਹਿਲਾਂ ਇਟਲੀ ਵਿਚ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ।