July 2, 2024 8:16 pm
RBI governor

ਭਾਰਤ ਮੌਜੂਦਾ ਤੇ ਭਵਿੱਖ ਦੀਆਂ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਤਿਆਰ: ਸ਼ਕਤੀਕਾਂਤ ਦਾਸ

ਚੰਡੀਗੜ੍ਹ 14 ਅਕਤੂਬਰ 2022: ਰਿਜ਼ਰਵ ਬੈਂਕ ਦੇ ਗਵਰਨਰ ਸ਼ਕਤੀਕਾਂਤ ਦਾਸ ਨੇ ਕਿਹਾ ਹੈ ਕਿ ਵਿਸ਼ਵ ਚੁਣੌਤੀਆਂ ਦੇ ਬਾਵਜੂਦ ਭਾਰਤ ਇਸ ਵਿੱਤੀ ਸਾਲ ਵਿੱਚ ਸਭ ਤੋਂ ਤੇਜ਼ੀ ਨਾਲ ਵਧਣ ਵਾਲੀਆਂ ਵੱਡੀਆਂ ਅਰਥਵਿਵਸਥਾਵਾਂ ਵਿੱਚੋਂ ਸ਼ੁਮਾਰ ਹੋਵੇਗਾ। ਭੂ-ਰਾਜਨੀਤਿਕ ਉਥਲ-ਪੁਥਲ ਦੇ ਬਾਵਜੂਦ ਭਾਰਤ ਹਰ ਚੁਣੌਤੀ ਨੂੰ ਪਾਰ ਕਰਨ ਦੇ ਸਮਰੱਥ ਹੋਵੇਗਾ। ਆਰਬੀਆਈ ਦੇ ਗਵਰਨਰ ਸ਼ਕਤੀਕਾਂਤ ਦਾਸ ਨੇ ਰੇਪੋ ਦਰ ਵਿੱਚ ਵਾਧੇ ਨੂੰ ਜਾਇਜ਼ ਠਹਿਰਾਉਂਦੇ ਹੋਏ ਕਿਹਾ ਕਿ ਮਹਿੰਗਾਈ ਨੂੰ ਰੋਕਣ ਲਈ 50 ਆਧਾਰ ਅੰਕਾਂ ਦਾ ਵਾਧਾ ਜ਼ਰੂਰੀ ਹੈ।

ਰਿਜ਼ਰਵ ਬੈਂਕ ਦੇ ਗਵਰਨਰ ਨੇ ਕਿਹਾ ਕਿ ਭਾਰਤੀ ਅਰਥਵਿਵਸਥਾ ਮਜ਼ਬੂਤ ​​ਹੈ ਅਤੇ ਵਿੱਤੀ ਸਥਿਰਤਾ ਹੈ, ਪਰ ਆਲਮੀ ਚੁਣੌਤੀਆਂ ਦਾ ਖਤਰਾ ਵਧਦਾ ਜਾ ਰਿਹਾ ਹੈ। ਇਸ ਨਾਲ ਨਾ ਸਿਰਫ ਘਰੇਲੂ ਅਰਥਚਾਰੇ ਅਤੇ ਮਹਿੰਗਾਈ ‘ਤੇ ਅਸਰ ਪਵੇਗਾ, ਸਗੋਂ ਵਿੱਤੀ ਬਾਜ਼ਾਰ ਵੀ ਪ੍ਰਭਾਵਿਤ ਹੋਣਗੇ। ਸ਼ਕਤੀਕਾਂਤ ਦਾਸ ਨੇ ਭਰੋਸਾ ਪ੍ਰਗਟਾਇਆ ਹੈ ਕਿ ਭਾਰਤ ਮੌਜੂਦਾ ਅਤੇ ਭਵਿੱਖ ਦੀਆਂ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਪੂਰੀ ਤਰ੍ਹਾਂ ਸਮਰੱਥ ਹੈ।