July 5, 2024 6:55 am
Article 370

ਤੁਰਕੀ ਦੇ ਭੂਚਾਲ ਪੀੜਤਾਂ ਨੂੰ ਭਾਰਤ ਹਰ ਸੰਭਵ ਸਹਾਇਤਾ ਦੇਣ ਲਈ ਤਿਆਰ: PM ਮੋਦੀ

ਚੰਡੀਗੜ੍ਹ, 6 ਫਰਵਰੀ 2023: ਤੁਰਕੀ (Turkey) ਅਤੇ ਗੁਆਂਢੀ ਦੇਸ਼ਾਂ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਜਾਣਕਾਰੀ ਮੁਤਾਬਕ ਭੂਚਾਲ ਕਾਰਨ ਕਈ ਇਮਾਰਤਾਂ ਢਹਿ ਗਈਆਂ ਹਨ। ਤੁਰਕੀ ਵਿੱਚ ਹੁਣ ਤੱਕ 53 ਜਣਿਆਂ ਦੀ ਮੌਤ ਹੋ ਚੁੱਕੀ ਹੈ। ਇਸ ਦੇ ਨਾਲ ਹੀ ਸੀਰੀਆ ‘ਚ ਜਾਨ ਗੁਆਉਣ ਵਾਲਿਆਂ ਦਾ ਅੰਕੜਾ 237 ਤੱਕ ਪਹੁੰਚ ਗਿਆ ਹੈ। ਇਜ਼ਰਾਈਲ ਅਤੇ ਲੇਬਨਾਨ ਵਿੱਚ ਵੀ ਕਈ ਮੌਤਾਂ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ। ਜਾਣਕਾਰੀ ਮੁਤਾਬਕ ਰਿਕਟਰ ਪੈਮਾਨੇ ‘ਤੇ ਭੂਚਾਲ ਦੀ ਤੀਬਰਤਾ 7.8 ਮਾਪੀ ਗਈ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭੂਚਾਲ ਦੀ ਘਟਨਾ ‘ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ ਕਿ ਉਹ ਤੁਰਕੀ (Turkey) ਵਿੱਚ ਭੂਚਾਲ ਕਾਰਨ ਹੋਏ ਜਾਨੀ-ਮਾਲੀ ਨੁਕਸਾਨ ਤੋਂ ਦੁਖੀ ਹਨ। ਦੁਖੀ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕਰਦੇ ਹਨ । ਜ਼ਖਮੀਆਂ ਦੇ ਜਲਦੀ ਠੀਕ ਹੋ ਜਾਣ ਕਾਮਨਾ ਕੀਤੀ ਹੈ । ਭਾਰਤ ਤੁਰਕੀ ਦੇ ਲੋਕਾਂ ਨਾਲ ਖੜ੍ਹਾ ਹੈ ਅਤੇ ਇਸ ਦੁਖਾਂਤ ਨਾਲ ਨਜਿੱਠਣ ਲਈ ਹਰ ਸੰਭਵ ਸਹਾਇਤਾ ਦੇਣ ਲਈ ਤਿਆਰ ਹੈ।