100ਵੀਂ ਜਿੱਤ

ਭਾਰਤ ਨੇ ਕ੍ਰਿਕਟ ਦੇ ਸਭ ਤੋਂ ਛੋਟੇ ਫਾਰਮੈਟ ‘ਚ ਆਪਣੀ 100ਵੀਂ ਜਿੱਤ ਕੀਤੀ ਦਰਜ

ਚੰਡੀਗੜ੍ਹ 19 ਫਰਵਰੀ 2022: ਭਾਰਤ ਅਤੇ ਵੈਸਟਇੰਡੀਜ਼ ਵਿਚਾਲੇ ਤਿੰਨ ਟੀ-20 ਮੈਚਾਂ ਦੀ ਸੀਰੀਜ਼ ਦਾ ਦੂਜਾ ਮੈਚ ਕੋਲਕਾਤਾ ‘ਚ ਖੇਡਿਆ ਗਿਆ। ਇਸ ਮੈਚ ‘ਚ ਭਾਰਤੀ ਟੀਮ ਨੇ ਵੈਸਟਇੰਡੀਜ਼ ਨੂੰ 8 ਦੌੜਾਂ ਨਾਲ ਹਰਾ ਕੇ ਕ੍ਰਿਕਟ ਦੇ ਸਭ ਤੋਂ ਛੋਟੇ ਫਾਰਮੈਟ ‘ਚ ਆਪਣੀ 100ਵੀਂ ਜਿੱਤ ਦਰਜ ਕੀਤੀ। ਇਸ ਦੌਰਾਨ ਮੈਚ ‘ਚ ਭਾਰਤ ਲਈ ਰਿਸ਼ਭ ਪੰਤ, ਵਿਰਾਟ ਕੋਹਲੀ ਅਤੇ ਵੈਂਕਟੇਸ਼ ਅਈਅਰ ਨੇ ਸ਼ਾਨਦਾਰ ਬੱਲੇਬਾਜ਼ੀ ਕੀਤੀ।

ਮੈਦਾਨ ‘ਤੇ ਭੁਵਨੇਸ਼ਵਰ ਕੁਮਾਰ, ਰਵੀ ਬਿਸ਼ਨੋਈ ਅਤੇ ਯੁਜਵੇਂਦਰ ਚਾਹਲ ਨੇ ਗੇਂਦ ਨਾਲ ਕਮਾਲ ਕੀਤਾ। ਇਸ ਜਿੱਤ ਨਾਲ ਭਾਰਤ ਨੇ ਟੀ-20 ਸੀਰੀਜ਼ ‘ਤੇ ਕਬਜ਼ਾ ਕਰ ਲਿਆ ਹੈ। ਵੈਸਟਇੰਡੀਜ਼ ਦੀ ਟੀਮ ਭਾਰਤ ਦੌਰੇ ‘ਤੇ ਲਗਾਤਾਰ ਪੰਜ ਮੈਚ ਹਾਰ ਚੁੱਕੀ ਹੈ। ਹੁਣ ਦੌਰੇ ਦਾ ਆਖਰੀ ਮੈਚ ਜਿੱਤ ਕੇ ਕੈਰੇਬੀਅਨ ਟੀਮ ਆਪਣੇ ਭਾਰਤ ਦੌਰੇ ਦਾ ਅੰਤ ਜਿੱਤ ਨਾਲ ਕਰਨਾ ਚਾਹੇਗੀ।

Scroll to Top