ਅਰੁਣਾਚਲ ਪ੍ਰਦੇਸ਼, 14 ਮਈ 2025: Arunachal Pradesh: ਭਾਰਤ ਅਤੇ ਪਾਕਿਸਤਾਨ ਵਿਚਾਲੇ ਚੱਲ ਰਹੇ ਤਣਾਅ ਦੌਰਾਨ ਚੀਨ (China) ਨੇ ਅਰੁਣਾਚਲ ਪ੍ਰਦੇਸ਼ ਦੀਆਂ ਕੁਝ ਥਾਵਾਂ ਦੇ ਨਾਮ ਬਦਲ ਦਿੱਤੇ, ਜਿਸ ‘ਤੇ ਭਾਰਤ ਨੇ ਇਸ ‘ਤੇ ਸਖ਼ਤ ਇਤਰਾਜ਼ ਜਤਾਇਆ ਹੈ। ਚੀਨ ਨੂੰ ਢੁਕਵਾਂ ਜਵਾਬ ਦਿੰਦੇ ਹੋਏ ਭਾਰਤ ਨੇ ਕਿਹਾ ਕਿ ਨਵੇਂ ਨਾਮ ਰੱਖਣ ਨਾਲ ਸੱਚਾਈ ਨਹੀਂ ਬਦਲ ਸਕਦੀ । ਅਰੁਣਾਚਲ ਹਮੇਸ਼ਾ ਭਾਰਤ ਦਾ ਅਨਿੱਖੜਵਾਂ ਅਤੇ ਅਟੁੱਟ ਅੰਗ ਰਿਹਾ ਹੈ ਅਤੇ ਰਹੇਗਾ।ਜਿਕਰਯੋਗ ਹੈ ਕਿ ਇਹ ਪਹਿਲੀ ਵਾਰ ਨਹੀਂ ਹੈ, ਚੀਨ ਪਹਿਲਾਂ ਵੀ ਅਜਿਹਾ ਕੰਮ ਕਰ ਚੁੱਕਾ ਹੈ। ਭਾਰਤ ਨੇ ਹਰ ਵਾਰ ਢੁਕਵਾਂ ਜਵਾਬ ਦਿੱਤਾ ਹੈ।
ਇਸ ‘ਤੇ ਭਾਰਤ ਦੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਚੀਨ ਦੁਆਰਾ ਅਰੁਣਾਚਲ ਪ੍ਰਦੇਸ਼ ‘ਚ ਥਾਵਾਂ ਦੇ ਨਾਮ ਬਦਲਣ ਦੀਆਂ ਰਿਪੋਰਟਾਂ ‘ਤੇ ਕਿਹਾ, “ਅਸੀਂ ਦੇਖਿਆ ਹੈ ਕਿ ਚੀਨ ਨੇ ਭਾਰਤੀ ਰਾਜ ਅਰੁਣਾਚਲ ਪ੍ਰਦੇਸ਼ ‘ਚ ਥਾਵਾਂ ਦੇ ਨਾਮ ਬਦਲਣ ਦੀਆਂ ਆਪਣੀਆਂ ਵਿਅਰਥ ਅਤੇ ਬੇਤੁਕੀ ਕੋਸ਼ਿਸ਼ਾਂ ਜਾਰੀ ਰੱਖੀਆਂ ਹਨ।” ਉਨ੍ਹਾਂ ਕਿਹਾ ਕਿ ਸਾਡੀ ਸਿਧਾਂਤਕ ਸਥਿਤੀ ਦੇ ਅਨੁਸਾਰ, ਅਸੀਂ ਅਜਿਹੀਆਂ ਕੋਸ਼ਿਸ਼ਾਂ ਨੂੰ ਪੂਰੀ ਤਰ੍ਹਾਂ ਰੱਦ ਕਰਦੇ ਹਾਂ। ਨਵਾਂ ਨਾਮ ਦੇਣ ਨਾਲ ਇਹ ਤੱਥ ਨਹੀਂ ਬਦਲੇਗਾ ਕਿ ਅਰੁਣਾਚਲ ਪ੍ਰਦੇਸ਼ ਭਾਰਤ ਦਾ ਇੱਕ ਅਨਿੱਖੜਵਾਂ ਅਤੇ ਅਟੁੱਟ ਅੰਗ ਸੀ, ਹੈ ਅਤੇ ਹਮੇਸ਼ਾ ਰਹੇਗਾ।
ਪਿਛਲੇ ਸਾਲ ਅਪ੍ਰੈਲ ‘ਚ ਵੀ ਜਦੋਂ ਬੀਜਿੰਗ ਨੇ ਅਰੁਣਾਚਲ ਪ੍ਰਦੇਸ਼ (Arunachal Pradesh) ਦੇ 30 ਸਥਾਨਾਂ ਦੇ ਚੀਨੀ ਨਾਵਾਂ ਦੀ ਸੂਚੀ ਜਾਰੀ ਕੀਤੀ ਸੀ, ਤਾਂ ਭਾਰਤ ਨੇ ਤਿੱਖੀ ਪ੍ਰਤੀਕਿਰਿਆ ਦਿੱਤੀ ਸੀ।
Read More: ਚੀਨ ਨੇ ਅਰੁਣਾਚਲ ਪ੍ਰਦੇਸ਼ ਦੀਆਂ 11 ਥਾਵਾਂ ਦੇ ਨਾਂ ਬਦਲੇ, ਭਾਰਤ ਨੇ ਦਿੱਤਾ ਢੁੱਕਵਾਂ ਜਵਾਬ