Site icon TheUnmute.com

India-Russia: PM ਮੋਦੀ ਨੇ ਵਲਾਦੀਮੀਰ ਪੁਤਿਨ ਕੋਲ ਰੂਸੀ ਫੌਜ ‘ਚ ਫਸੇ ਭਾਰਤੀਆਂ ਦਾ ਮੁੱਦਾ ਚੁੱਕਿਆ

Russian army

ਚੰਡੀਗੜ੍ਹ, 09 ਜੁਲਾਈ 2024: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਰੂਸ ਦੌਰੇ ‘ਤੇ ਹਨ | ਇਸ ਦੌਰਾਨ ਪੀਐੱਮ ਮੋਦੀ ਨੇ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨਾਲ ਮੁਲਾਕਾਤ ਕੀਤੀ ਅਤੇ ਇਸ ਦੌਰਾਨ ਉਨ੍ਹਾਂ ਨੇ ਰੂਸ ਦੋ ਫੌਜ (Russian army) ‘ਚ ਫਸੇ ਭਾਰਤੀਆਂ ਦਾ ਮੁੱਦਾ ਚੁੱਕਿਆ ਹੈ |

ਇਸ ਮੁੱਦੇ ‘ਤੇ ਵਲਾਦੀਮੀਰ ਪੁਤਿਨ ਨੇ ਕਾਰਵਾਈ ਕਰਦਿਆਂ ਰੂਸੀ ਫੌਜ ‘ਚ ਸੇਵਾ ਕਰ ਰਹੇ ਸਾਰੇ ਭਾਰਤੀਆਂ ਨੂੰ ਬਰਖਾਸਤ ਕਰਨ ਦਾ ਫੈਸਲਾ ਲਿਆ ਹੈ। ਜਿਕਰਯੋਗ ਹੈ ਕਿ ਕੁਝ ਸਮੇਂ ਤੋਂ ਭਾਰਤ ਦੇ ਨੌਜਵਾਨਾਂ ਨੂੰ ਧੋਖੇ ਨਾਲ ਰੂਸ ਦੀ ਫੌਜ ‘ਚ ਜ਼ਬਰਦਸਤੀ ਭਰਤੀ ਕਰਨ ਦੀਆਂ ਖ਼ਬਰਾਂ ਸਾਹਮਣੇ ਆਈਆਂ ਸਨ | ਇਨ੍ਹਾਂ ਨੌਜਵਾਨਾਂ ਨੂੰ ਰੂਸ-ਯੂਕਰੇਨ ਯੁੱਧ ‘ਚ ਫਰੰਟ ‘ਤੇ ਤਾਇਨਾਤ ਕੀਤਾ ਜਾ ਰਿਹਾ ਸੀ |

ਏਜੰਟਾਂ ਵੱਲੋਂ ਦੋ ਦਰਜਨ ਤੋਂ ਬਾਅਦ ਭਾਰਤੀਆਂ ਨੂੰ ਚੰਗੀ ਤਨਖ਼ਾਹ ਦਾ ਲਾਲਚ ਦੇ ਕੇ ਰੂਸ ਦੀ ਫੌਜ (Russian army) ‘ਚ ਭਰਤੀ ਕੀਤਾ ਜਾ ਰਿਹਾ ਹੈ | ਇਸ ਸੰਬੰਧੀ ਇਕ ਵੀਡੀਓ ਵੀ ਸ਼ੋਸ਼ਲ ਮੀਡੀਆ ‘ਤੇ ਵਾਇਰਲ ਹੋਇਆ ਸੀ, ਜਿਸ ‘ਚ ਕੁਝ ਪੰਜਾਬੀ ਨੌਜਵਾਨਾਂ ਸਮੇਤ ਕਈ ਨੌਜਵਾਨਾਂ ਨੂੰ ਧੋਖੇ ਨਾਲ ਰੂਸ ਦੀ ਫੌਜ ਭਰਤੀ ਕੀਤਾ ਗਿਆ ਸੀ | ਉਕਤ ਨੌਜਵਾਨਾਂ ਨੇ ਭਾਰਤ ਸਰਕਾਰ ਤੋਂ ਮੱਦਦ ਦੀ ਅਪੀਲ ਕੀਤੀ ਸੀ |

 

 

 

Exit mobile version