ਚੰਡੀਗੜ੍ਹ, 05 ਮਈ 2025: India and Russia: ਰੂਸ ਨੇ ਅੱ.ਤ.ਵਾ.ਦ ਵਿਰੁੱਧ ਲੜਾਈ ‘ਚ ਭਾਰਤ ਦਾ ਸਮਰਥਨ ਕਰਨ ਦੀ ਆਪਣੀ ਵਚਨਬੱਧਤਾ ਦੁਹਰਾਈ ਹੈ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਕਿਹਾ, ‘ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਫ਼ੋਨ ਕੀਤਾ ਅਤੇ ਭਾਰਤ ਦੇ ਪਹਿਲਗਾਮ ‘ਚ ਹੋਏ ਅੱ.ਤ.ਵਾ.ਦੀ ਹਮਲੇ ਦੀ ਸਖ਼ਤ ਨਿੰਦਾ ਕੀਤੀ।’ ਉਨ੍ਹਾਂ ਨੇ ਮਾਸੂਮ ਲੋਕਾਂ ਦੀ ਮੌਤ ‘ਤੇ ਡੂੰਘਾ ਦੁੱਖ ਪ੍ਰਗਟ ਕੀਤਾ। ਰੂਸ ਨੇ ਅੱ.ਤ.ਵਾ.ਦ ਵਿਰੁੱਧ ਲੜਾਈ ‘ਚ ਭਾਰਤ ਨੂੰ ਪੂਰਾ ਸਮਰਥਨ ਦੇਣ ਦੀ ਗੱਲ ਕੀਤੀ।
ਜੈਸਵਾਲ ਨੇ ਕਿਹਾ ਕਿ ‘ਪੁਤਿਨ ਨੇ ਕਿਹਾ ਕਿ ਇਸ ਘਿਨਾਉਣੇ ਹਮਲੇ ਦੇ ਦੋਸ਼ੀਆਂ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਨਿਆਂ ਦੇ ਕਟਹਿਰੇ ‘ਚ ਲਿਆਂਦਾ ਜਾਣਾ ਚਾਹੀਦਾ ਹੈ।’ ਦੋਵਾਂ ਆਗੂਆਂ ਨੇ ਭਾਰਤ-ਰੂਸ ਵਿਸ਼ੇਸ਼ ਅਤੇ ਵਿਸ਼ੇਸ਼ ਅਧਿਕਾਰ ਪ੍ਰਾਪਤ ਰਣਨੀਤਕ ਭਾਈਵਾਲੀ ਨੂੰ ਹੋਰ ਡੂੰਘਾ ਕਰਨ ਦੀ ਆਪਣੀ ਵਚਨਬੱਧਤਾ ਦੁਹਰਾਈ। ਪ੍ਰਧਾਨ ਮੰਤਰੀ ਨੇ ਰਾਸ਼ਟਰਪਤੀ ਪੁਤਿਨ ਨੂੰ ਵਿਜੇ ਦਿਵਸ ਦੀ 80ਵੀਂ ਵਰ੍ਹੇਗੰਢ ‘ਤੇ ਵਧਾਈਆਂ ਦਿੱਤੀਆਂ ਅਤੇ ਉਨ੍ਹਾਂ ਨੂੰ ਇਸ ਸਾਲ ਦੇ ਅੰਤ ‘ਚ ਭਾਰਤ ਵਿੱਚ ਹੋਣ ਵਾਲੇ ਸਾਲਾਨਾ ਸਿਖਰ ਸੰਮੇਲਨ ਲਈ ਸੱਦਾ ਦਿੱਤਾ।
ਇਸ ਤੋਂ ਪਹਿਲਾਂ ਐਤਵਾਰ ਨੂੰ ਰੂਸੀ (Russia) ਵਿਦੇਸ਼ ਮੰਤਰੀ ਸਰਗੇਈ ਲਾਵਰੋਵ ਨੇ ਭਾਰਤ ਅਤੇ ਪਾਕਿਸਤਾਨ ਵਿਚਾਲੇ ਵਧਦੇ ਤਣਾਅ ‘ਤੇ ਚਿੰਤਾ ਪ੍ਰਗਟ ਕੀਤੀ ਸੀ। ਜੰਮੂ-ਕਸ਼ਮੀਰ ਦੇ ਪਹਿਲਗਾਮ ‘ਚ ਹੋਏ ਅੱ.ਤ.ਵਾ.ਦੀ ਹਮਲੇ ਤੋਂ ਬਾਅਦ ਭਾਰਤ ਅਤੇ ਪਾਕਿਸਤਾਨ ਵਿਚਕਾਰ ਤਣਾਅ ਜਾਰੀ ਹੈ। ਇਸ ਦੌਰਾਨ, ਰੂਸੀ ਵਿਦੇਸ਼ ਮੰਤਰੀ ਨੇ ਦੋਵਾਂ ਦੇਸ਼ਾਂ ਨੂੰ ਸੰਜਮ ਵਰਤਣ ਅਤੇ ਕਿਸੇ ਵੀ ਤਰ੍ਹਾਂ ਦੇ ਤਣਾਅ ਨੂੰ ਰੋਕਣ ਦੀ ਅਪੀਲ ਕੀਤੀ ਸੀ।
Read More: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣਾ ਰੂਸ ਦੌਰਾ ਕੀਤਾ ਮੁਲਤਵੀ