July 2, 2024 9:43 pm
Arindam Bagchi

ਭਾਰਤ ਪਾਕਿਸਤਾਨ ਨਾਲ ਸ਼ਾਂਤੀਪੂਰਨ ਸੰਬੰਧ ਚਾਹੁੰਦਾ ਹੈ, ਜੰਗ ਕੋਈ ਵਿਕਲਪ ਨਹੀਂ: ਅਰਿੰਦਮ ਬਾਗਚੀ

ਚੰਡੀਗੜ੍ਹ, 03 ਅਗਸਤ 2023: ਆਰਥਿਕ ਸੰਕਟ ਦਾ ਸਾਹਮਣਾ ਕਰ ਰਹੇ ਭਾਰਤ ਨਾਲ ਗੱਲਬਾਤ ਅਤੇ ਆਮ ਸਬੰਧਾਂ ਲਈ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਵੱਲੋਂ ਕੀਤੀ ਗਈ ਅਪੀਲ ‘ਤੇ ਭਾਰਤ ਨੇ ਆਪਣਾ ਰੁਖ ਸਪੱਸ਼ਟ ਕੀਤਾ ਹੈ। ਇਸ ਮੁੱਦੇ ‘ਤੇ ਰੁਖ ਸਪੱਸ਼ਟ ਕਰਦੇ ਹੋਏ ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ (Arindam Bagchi) ਨੇ ਕਿਹਾ ਕਿ ਭਾਰਤ ਕਿਸੇ ਹੋਰ ਗੁਆਂਢੀ ਵਾਂਗ ਪਾਕਿਸਤਾਨ ਨਾਲ ਆਮ, ਸ਼ਾਂਤੀਪੂਰਨ ਸਬੰਧ ਚਾਹੁੰਦਾ ਹੈ। ਅਸੀਂ ਰਿਪੋਰਟਾਂ ਦੇਖੀਆਂ ਹਨ।

ਇਸ ਤੋਂ ਪਹਿਲਾਂ ਬੁੱਧਵਾਰ ਨੂੰ ਭਾਰਤ ਨਾਲ ਗੱਲਬਾਤ ਨੂੰ ਲੈ ਕੇ ਵੱਡਾ ਬਿਆਨ ਆਇਆ ਸੀ। ਉਨ੍ਹਾਂ ਕਿਹਾ ਸੀ ਕਿ ਉਹ ਭਾਰਤ ਨਾਲ ਸਾਰੇ ਬਕਾਇਆ ਮੁੱਦਿਆਂ ‘ਤੇ ਗੱਲਬਾਤ ਕਰਨਾ ਚਾਹੁੰਦੇ ਹਨ। ਪਾਕਿਸਤਾਨ ਨੇ ਭਾਰਤ ਨਾਲ ਤਿੰਨ ਜੰਗਾਂ ਲੜੀਆਂ, ਜਿਨ੍ਹਾਂ ਦਾ ਕੋਈ ਨਤੀਜਾ ਨਹੀਂ ਨਿਕਲਿਆ, ਪਰ ਦੇਸ਼ ਦੀ ਆਰਥਿਕਤਾ ਨੂੰ ਝਟਕਾ ਲੱਗਾ ਅਤੇ ਗਰੀਬੀ ਵਧੀ। ਦੋਵੇਂ ਦੇਸ਼ ਪ੍ਰਮਾਣੂ ਸ਼ਕਤੀਆਂ ਹਨ, ਇਸ ਲਈ ਜੰਗ ਕੋਈ ਵਿਕਲਪ ਨਹੀਂ ਹੈ।

ਬਾਗਚੀ (Arindam Bagchi) ਨੇ ਕਿਹਾ, ਪਾਕਿਸਤਾਨੀ ਪ੍ਰਧਾਨ ਮੰਤਰੀ ਦੀ ਭਾਰਤ ਨਾਲ ਗੱਲਬਾਤ ਕਰਨ ਦੀ ਇੱਛਾ ਬਾਰੇ ਰਿਪੋਰਟਾਂ ਦੇਖੀਆਂ ਹਨ। ਇਸ ਸਬੰਧ ਵਿਚ ਭਾਰਤ ਦੀ ਨੀਤੀ ਅਤੇ ਸਥਿਤੀ ਸਪੱਸ਼ਟ, ਇਕਸਾਰ ਅਤੇ ਚੰਗੀ ਤਰ੍ਹਾਂ ਜਾਣੀ ਜਾਂਦੀ ਹੈ। ਅਸੀਂ ਪਾਕਿਸਤਾਨ ਸਮੇਤ ਆਪਣੇ ਸਾਰੇ ਗੁਆਂਢੀ ਦੇਸ਼ਾਂ ਨਾਲ ਆਮ ਸਬੰਧ ਚਾਹੁੰਦੇ ਹਾਂ। ਇਸ ਦੇ ਲਈ ਦਹਿਸ਼ਤ ਅਤੇ ਦੁਸ਼ਮਣੀ ਤੋਂ ਮੁਕਤ ਮਾਹੌਲ ਜ਼ਰੂਰੀ ਹੈ। ਉਨ੍ਹਾਂ ਕਿਹਾ, ਜੇਕਰ ਪਾਕਿਸਤਾਨੀ ਪ੍ਰਧਾਨ ਮੰਤਰੀ ਸੱਚਮੁੱਚ ਗੱਲ ਕਰਨਾ ਚਾਹੁੰਦੇ ਹਨ ਤਾਂ ਪਹਿਲਾਂ ਅੱਤਵਾਦ ‘ਤੇ ਲਗਾਮ ਕੱਸਣ।