ਚੰਡੀਗੜ੍ਹ 17 ਜਨਵਰੀ 2023: ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ (UNSC) ਨੇ ਸੋਮਵਾਰ ਨੂੰ ਪਾਕਿਸਤਾਨ ਸਥਿਤ ਅੱਤਵਾਦੀ ਅਬਦੁਲ ਰਹਿਮਾਨ ਮੱਕੀ ਨੂੰ ਗਲੋਬਲ ਅੱਤਵਾਦੀ ਘੋਸ਼ਿਤ ਕਰਨ ਦੇ ਫੈਸਲਾ ਦਾ ਸਵਾਗਤ ਕੀਤਾ ਹੈ। ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦੇ ਇਸ ਕਦਮ ‘ਤੇ ਪ੍ਰਤੀਕਿਰਿਆ ਦਿੰਦੇ ਹੋਏ ਭਾਰਤ ਦੇ ਵਿਦੇਸ਼ ਮੰਤਰਾਲੇ ਨੇ ਖੁਸ਼ੀ ਪ੍ਰਗਟਾਈ ਹੈ।
ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਕਿਹਾ ਕਿ ਅਸੀਂ ਆਈਐਸਆਈਐਲ ਅਤੇ ਅਲਕਾਇਦਾ ਪਾਬੰਦੀ ਕਮੇਟੀ ਦੁਆਰਾ ਲਸ਼ਕਰ ਦੇ ਅੱਤਵਾਦੀ ਅਬਦੁਲ ਰਹਿਮਾਨ ਮੱਕੀ ਨੂੰ ਗਲੋਬਲ ਅੱਤਵਾਦੀ ਘੋਸ਼ਿਤ ਕਰਨ ਦੇ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦੇ ਫੈਸਲੇ ਦਾ ਸਵਾਗਤ ਕਰਦੇ ਹਾਂ।
ਜ਼ਿਕਰਯੋਗ ਹੈ ਕਿ ਮੱਕੀ ਲਸ਼ਕਰ-ਏ-ਤੋਇਬਾ ਦੇ ਮੁਖੀ ਅਤੇ 26/11 ਦੇ ਮਾਸਟਰਮਾਈਂਡ ਹਾਫਿਜ਼ ਸਈਦ ਦਾ ਜੀਜਾ ਹੈ। ਉਹ ਯੂਐਸ ਮਨੋਨੀਤ ਵਿਦੇਸ਼ੀ ਅੱਤਵਾਦੀ ਸੰਗਠਨ (ਐਫਟੀਓ) ਲਸ਼ਕਰ ਦੇ ਅੰਦਰ ਕਈ ਲੀਡਰਸ਼ਿਪ ਭੂਮਿਕਾਵਾਂ ਨਿਭਾ ਰਿਹਾ ਹੈ। ਉਸ ਨੇ ਲਸ਼ਕਰ ਦੀਆਂ ਕਾਰਵਾਈਆਂ ਲਈ ਫੰਡ ਜੁਟਾਉਣ ਵਿਚ ਵੀ ਭੂਮਿਕਾ ਨਿਭਾਈ ਹੈ।