TheUnmute.com

ਭਾਰਤੀ ਹਵਾਈ ਸੈਨਾ ਦੇ IAF C-17 ਜਹਾਜ਼ਾਂ ਨੇ 798 ਭਾਰਤੀ ਨਾਗਰਿਕਾਂ ਨੂੰ ਬਾਹਰ ਕੱਢਿਆ

ਭਾਰਤੀ ਹਵਾਈ ਸੈਨਾ ਨੇ ਕਿਹਾ ਕਿ ਪਹਿਲੇ ਚਾਰ IAF C-17 ਜਹਾਜ਼ਾਂ ਨੇ ਰੋਮਾਨੀਆ, ਹੰਗਰੀ ਅਤੇ ਪੋਲੈਂਡ ਦੇ ਹਵਾਈ ਖੇਤਰਾਂ ਦੀ ਵਰਤੋਂ ਕਰਦੇ ਹੋਏ 798 ਭਾਰਤੀ ਨਾਗਰਿਕਾਂ ਨੂੰ ਬਾਹਰ ਕੱਢਿਆ

ਚੰਡੀਗੜ੍ਹ 03 ਮਾਰਚ 2022: ਰੂਸ ਤੇ ਯੂਕਰੇਨ ਵਿਚਾਲੇ ਚੱਲ ਰਹੀ ਜੰਗ ਦਾ ਅੱਜ ਅੱਠਵਾਂ ਦਿਨ ਹੈ। ਰੂਸੀ ਪਾਸਿਓਂ ਹਮਲੇ ਅਜੇ ਵੀ ਜਾਰੀ ਹਨ। ਇਸ ਦੌਰਾਨ ਸੰਯੁਕਤ ਰਾਸ਼ਟਰ ਮਹਾਸਭਾ ਨੇ ਯੂਕਰੇਨ ਦੇ ਹੱਕ ‘ਚ ਬੋਲਦਿਆਂ ਇਕ ਪ੍ਰਸਤਾਵ ਪਾਸ ਕਰ ਕੇ ਰੂਸੀ ਫੌਜ ਨੂੰ ਯੂਕਰੇਨ ਤੋਂ ਹਟਣ ਲਈ ਕਿਹਾ ਹੈ। ਦੂਜੇ ਪਾਸੇ ਯੂਕਰੇਨ ਦੇ 15 ਸ਼ਹਿਰਾਂ ‘ਤੇ ਹਵਾਈ ਹਮਲੇ ਲਈ ਅਲਰਟ ਜਾਰੀ ਕੀਤਾ ਗਿਆ ਹੈ |

IAF C-17

ਭਾਰਤ ਸਰਕਾਰ ਨੇ ਆਪ੍ਰੇਸ਼ਨ ਗੰਗਾ ਤਹਿਤ ਯੂਕਰੇਨ ‘ਚ ਭਾਰਤੀਆਂ ਨੂੰ ਵਾਪਸ ਲਿਆਉਣ ਲਈ ਭਾਰਤੀ ਹਵਾਈ ਸੈਨਾ ਦੀ ਸਹਾਇਤਾ ਲਈ ਜਾ ਰਹੀ ਹੈ |ਇਸ ਦੌਰਾਨ ਭਾਰਤੀ ਹਵਾਈ ਸੈਨਾ ਨੇ ਕਿਹਾ ਕਿ ਪਹਿਲੇ ਚਾਰ IAF C-17 ਜਹਾਜ਼ਾਂ ਨੇ ਰੋਮਾਨੀਆ, ਹੰਗਰੀ ਅਤੇ ਪੋਲੈਂਡ ਦੇ ਹਵਾਈ ਖੇਤਰਾਂ ਦੀ ਵਰਤੋਂ ਕਰਦੇ ਹੋਏ 798 ਭਾਰਤੀ ਨਾਗਰਿਕਾਂ ਨੂੰ ਬਾਹਰ ਕੱਢਿਆ। ਉਨ੍ਹਾਂ ਨੇ 9.7 ਟਨ ਰਾਹਤ ਸਮੱਗਰੀ ਵੀ ਸਪਲਾਈ ਕੀਤੀ।

Exit mobile version