ਅਮਰੀਕਾ ‘ਚ ਭਾਰਤੀ ਰਾਜਦੂਤ ਤਰਨਜੀਤ ਸਿੰਘ ਸੰਧੂ ਦਾ ਕਾਰਜਕਾਲ ਇੱਕ ਸਾਲ ਲਈ ਹੋਰ ਵਧਾਇਆ

Taranjit Singh Sandhu

ਚੰਡੀਗੜ੍ਹ 30 ਨਵੰਬਰ 2022: ਅਮਰੀਕਾ ਵਿੱਚ ਭਾਰਤ ਦੇ ਰਾਜਦੂਤ ਤਰਨਜੀਤ ਸਿੰਘ ਸੰਧੂ (Taranjit Singh Sandhu) ਦਾ ਕਾਰਜਕਾਲ ਇੱਕ ਸਾਲ ਹੋਰ ਵਧਾ ਦਿੱਤਾ ਗਿਆ ਹੈ। ਭਾਰਤ ਸਰਕਾਰ ਨੇ ਤਰਨਜੀਤ ਸਿੰਘ ਸੰਧੂ ਦਾ ਕਾਰਜਕਾਲ ਜਨਵਰੀ 2024 ਦੇ ਅੰਤ ਤੱਕ ਇੱਕ ਸਾਲ ਹੋਰ ਵਧਾ ਦਿੱਤਾ ਹੈ। ਜਿਕਰਯੋਗ ਹੈ ਕਿ ਤਰਨਜੀਤ ਸੰਧੂ ਜਨਵਰੀ 2023 ਵਿੱਚ ਸੇਵਾਮੁਕਤ ਹੋਣ ਵਾਲੇ ਸਨ। 28 ਨਵੰਬਰ ਨੂੰ ਭਾਰਤ ਦੇ ਗਜ਼ਟ ਵਿੱਚ ਇੱਕ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਸੀ, ਜਿਸ ਵਿੱਚ ਕਿਹਾ ਗਿਆ ਸੀ ਕਿ ਭਾਰਤ ਦੇ ਰਾਸ਼ਟਰਪਤੀ ਨੇ ਅਮਰੀਕਾ ਵਿੱਚ ਭਾਰਤੀ ਰਾਜਦੂਤ ਤਰਨਜੀਤ ਸਿੰਘ ਸੰਧੂ ਦਾ ਕਾਰਜਕਾਲ ਇੱਕ ਸਾਲ ਹੋਰ ਵਧਾ ਦਿੱਤਾ ਹੈ।

ਨੋਟੀਫਿਕੇਸ਼ਨ ਵਿੱਚ ਕਿਹਾ ਗਿਆ ਹੈ ਕਿ ਤਰਨਜੀਤ ਸਿੰਘ ਸੰਧੂ ਦਾ ਕਾਰਜਕਾਲ ਮੌਜੂਦਾ ਸਮੇਂ (01.02.2023 ਤੋਂ 31.01.2024 ਜਾਂ ਅਗਲੇ ਹੁਕਮਾਂ ਤੱਕ) ਲਈ ਜਾਰੀ ਰਹੇਗਾ। ਤਰਨਜੀਤ ਸਿੰਘ ਸੰਧੂ ਅਮਰੀਕਾ ਵਿੱਚ ਇੱਕ ਤਜਰਬੇਕਾਰ ਅਧਿਕਾਰੀ ਹੈ, ਜਿਨ੍ਹਾਂ ਨੇ ਵਾਸ਼ਿੰਗਟਨ ਡੀਸੀ ਵਿੱਚ ਤਿੰਨ ਵਾਰ ਸੇਵਾਵਾਂ ਦਿੱਤੀਆਂ ਹਨ |

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।